ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਵਿਚਾਲੇ ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਰਿਟਾਇਰਡ ਡਿਪਟੀ ਡਾਇਰੈਕਟਰ ਡਾ. ਮੱਖਣ ਸਿੰਘ ਨੂੰ ਸੰਗਰੂਰ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਗਿਆ ਹੈ। ਬਹੁਜਨ ਸਮਾਜ ਪਾਰਟੀ ਪੰਜਾਬ ਨੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ-ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡਾ. ਮੱਖਣ ਸਿੰਘ ਬਸਪਾ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਹੋਣਗੇ ।
ਇਸ ਸਬੰਧੀ ਕੇਂਦਰੀ ਕੋਆਰਡੀਨੇਟਰ ਸ੍ਰੀ ਬੈਨੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਉਮੀਦਵਾਰ ਐਲਾਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਉਮੀਦਵਾਰਾਂ ਦੇ ਪੈਨਲ ‘ਤੇ ਅੰਤਿਮ ਫੈਸਲਾ ਮਾਇਆਵਤੀ ਜੀ ਵੱਲੋਂ ਲਿਆ ਜਾ ਰਿਹਾ ਹੈ । ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਡਾ. ਮੱਖਣ ਸਿੰਘ ਬਾਮਸੇਫ਼ ਦੇ ਵਰਕਰ ਦੇ ਤੌਰ ‘ਤੇ ਪਾਰਟੀ ਸਫਾਂ ਨਾਲ ਜੁੜੇ ਰਹੇ ਹਨ ਅਤੇ ਬਸਪਾ ਦੇ ਮੌਜੂਦਾ ਜਨਰਲ ਸਕੱਤਰ ਪੰਜਾਬ ਹਨ । ਡਾ. ਮੱਖਣ ਸਿੰਘ ਸਿਹਤ ਵਿਭਾਗ ਵਿੱਚੋਂ ਬਤੌਰ ਡਿਪਟੀ ਡਾਇਰੈਕਟਰ ਸੇਵਾ ਮੁਕਤ ਹੋਏ ਹਨ।
ਇਹ ਵੀ ਪੜ੍ਹੋ: ਖੰਨਾ : ਛੁੱਟੀ ‘ਤੇ ਘਰ ਆਏ ਫੌਜੀ ਜਵਾਨ ਨਾਲ ਵਾਪਰਿਆ ਭਾਣਾ, ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ.ਤ
ਜਸਵੀਰ ਗੜ੍ਹੀ ਨੇ ਕਿਹਾ ਬਹੁਜਨ ਸਮਾਜ ਪਾਰਟੀ ਮਜਬੂਤੀ ਨਾਲ ਲੋਕ ਸਭਾ ਉਮੀਦਵਾਰ ਡਾ. ਮੱਖਣ ਸਿੰਘ ਰਾਹੀਂ ਸੰਗਰੂਰ ਲੋਕ ਸਭਾ ਚੋਣ ਲੜੇਗੀ। ਇਸ ਮੌਕੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਕਿਹਾ ਕਿ ਇਨ੍ਹਾਂ ਚੋਣਾਂ ਲਈ ਸਾਰੇ ਵਰਕਰ ਇੱਕਜੁੱਟਤਾ ਨਾਲ ਕੰਮ ਕਰਨਗੇ । ਇਸ ਮੌਕੇ ਪੰਜਾਬ ਇੰਚਾਰਜ ਬਸਪਾ ਵਿਧਾਇਕ ਡਾ ਨਛੱਤਰ ਪਾਲ, ਪੰਜਾਬ ਇੰਚਾਰਜ ਅਜੀਤ ਸਿੰਘ ਭੈਣੀ, ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ, ਸੂਬਾ ਸਕੱਤਰ ਦਰਸ਼ਨ ਸਿੰਘ ਝਲੂਰ, ਮਾਸਟਰ ਅਮਰਜੀਤ ਝਲੂਰ, ਗੁਰਲਾਲ ਸੈਲਾ ਆਦਿ ਹਾਜ਼ਿਰ ਸਨ।
ਵੀਡੀਓ ਲਈ ਕਲਿੱਕ ਕਰੋ -: