ਜਗਰਾਉਂ ਦੇ ਰਾਏਕੋਟ ਦੇ ਤਾਜਪੁਰ ਚੌਕ ਨੇੜੇ ਮੰਗਲਵਾਰ ਦੇਰ ਰਾਤ ਹੋਏ ਦਰਦਨਾਕ ਹਾਦਸਾ ਵਾਪਰਿਆ। ਇੱਕ ਟਰੱਕ ਨੇ ਬਾਈਕ ਸਵਾਰ ਵਿਅਕਤੀ ਨੂੰ ਕੁਚਲ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ ਵਿਅਕਤੀ ਟਰੱਕ ਦੇ ਟਾਇਰਾਂ ਵਿਚਕਾਰ ਫਸ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰੱਕ ਚਾਲਕ ਵਾਹਨ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ 68 ਸਾਲਾ ਇੰਦਰਜੀਤ ਸਿੰਘ ਵਰਮਾ ਵਾਸੀ ਰਾਏਕੋਟ ਵਜੋਂ ਹੋਈ ਹੈ।
ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਕੌਂਸਲਰ ਕਮਲਜੀਤ ਵਰਮਾ ਨੇ ਦੱਸਿਆ ਕਿ ਉਸ ਦਾ ਭਰਾ ਕਿਸੇ ਕੰਮ ਲਈ ਘਰੋਂ ਬਾਹਰ ਗਿਆ ਹੋਇਆ ਸੀ। ਜਦੋਂ ਉਹ ਤਾਜਪੁਰ ਚੌਂਕ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਡਰਾਈਵਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਜਦੋਂ ਲੋਕਾਂ ਨੇ ਰੌਲਾ ਪਾਇਆ ਤਾਂ ਟਰੱਕ ਚਾਲਕ ਗੱਡੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਉਸ ਦੇ ਭਰਾ ਦੀ ਲਾਸ਼ ਟਾਇਰਾਂ ਵਿਚਕਾਰ ਫਸ ਗਈ ਸੀ ਅਤੇ ਲੋਕਾਂ ਦੀ ਮਦਦ ਨਾਲ ਉਸ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ।
ਇਹ ਵੀ ਪੜ੍ਹੋ : BSF ਤੇ ਪੰਜਾਬ ਪੁਲਿਸ ਨੂੰ ਮਿਲੀ ਕਾਮਯਾਬੀ, ਹੈ.ਰੋਇ.ਨ ਸਣੇ 3 ਵਿਅਕਤੀ ਨੂੰ ਕੀਤਾ ਗ੍ਰਿਫਤਾਰ
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਅਤੇ ਵਾਹਨ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਕਤ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ‘ਚ ਰਖਵਾਇਆ ਗਿਆ ਹੈ। ਦੂਜੇ ਪਾਸੇ ਪੁਲਿਸ ਨੇ ਗੱਡੀ ਦਾ ਨੰਬਰ ਮਿਲਾ ਕੇ ਡ੍ਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਟਰੱਕ ਚਾਲਕ ਨੂੰ ਜਲਦ ਹੀ ਫੜ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: