ਜਲੰਧਰ ਦੇ ਰਾਮਾਮੰਡੀ ਹਾਈਵੇ ‘ਤੇ ਬੀਤੀ ਰਾਤ ਭਿਆਨਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਹੋਟਲ ਮੈਰੀਟਨ ਤੋਂ ਥੋੜ੍ਹੀ ਦੂਰੀ ‘ਤੇ ਕੰਬਾਈਨ ਅਤੇ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਕੰਬਾਈਨ ਦੇ ਕਟਰ ‘ਚ ਆ ਗਈ ਸੀ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਘਟਨਾ ਦੌਰਾਨ ਕਾਰ ਵਿੱਚ 3 ਵਿਅਕਤੀ ਸਵਾਰ ਸਨ। ਜਿਸ ‘ਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਾਕੀ 2 ਲੋਕ ਗੰਭੀਰ ਜ਼ਖਮੀ ਹੋਏ ਹਨ, ਜੋ ਕਿ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਗੱਡੀ ਦੇ ਦੋਵੇਂ ਏਅਰਬੈਗ ਵੀ ਖੁੱਲ੍ਹ ਗਏ ਸਨ। ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦੀ ਅਹਿਮ ਮੀਟਿੰਗ ਅੱਜ, ਚੰਡੀਗੜ੍ਹ ‘ਚ ਹੋਵੇਗੀ ਬੈਠਕ
ਵੀਡੀਓ ਲਈ ਕਲਿੱਕ ਕਰੋ -: