ਪਟਿਆਲਾ ਦੇ ਹਲਕਾ ਸਮਾਣਾ ਦੇ ਪਿੰਡ ਕਰਹਾਲੀ ਸਾਹਿਬ ਗੁਰੂ ਘਰ ਦੇ ਅੱਗੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਜੇਸੀਬੀ ਵੱਲੋਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰਣ ਕਾਰਣ ਵਾਪਰਿਆ ਹੈ। ਹਾਦਸੇ ਤੋਂ ਬਾਅਦ ਜੇਸੀਬੀ ਚਾਲਕ ਤੇਜ਼ੀ ਨਾਲ ਮੌਕੇ ਤੋਂ ਫਰਾਰ ਹੋ ਗਿਆ।

Road accident in Samana
ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਤੋਂ ਡਿਊਟੀ ਕਰਕੇ 2 ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਵਾਪਸ ਘਰ ਪਰਤ ਰਹੇ ਸਨ। ਇਸ ਦੌਰਾਨ ਗਲਤ ਸਾਈਡ ਤੋਂ ਆ ਰਹੇ ਜੇਸੀਬੀ ਵਾਲੇ ਨੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਜੇਸੀਬੀ ਚਾਲਕ ਤੁਰੰਤ ਮੌਕੇ ਤੋਂ ਫਰਾਰ ਹੋ ਗਿਆ। ਟੱਕਰ ਕਾਰਨ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੌਜਵਾਨ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : FASTag ਨੂੰ ਲੈ ਕੇ 15 ਅਗਸਤ ਤੋਂ ਬਦਲ ਜਾਣਗੇ ਨਿਯਮ, 3000 ਰੁਪਏ ‘ਚ ਬਣਾਇਆ ਜਾਵੇਗਾ ਸਾਲਾਨਾ ਪਾਸ
ਪੁਲਿਸ ਵੱਲੋਂ ਦੋਨਾਂ ਹੀ ਡੈਡ ਬਾਡੀਆਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀ ਮੋਰਚਰੀ ਦੇ ਵਿੱਚ ਰਖਵਾ ਦਿੱਤਾ ਗਿਆ ਹੈ। ਜੇਸੀਬੀ ਨੂੰ ਹਿਰਾਸਤ ਦੇ ਵਿੱਚ ਲੈ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਦਕਿ ਦੂਜੇ ਪਾਸੇ ਮ੍ਰਿਤਕ ਨੌਜਵਾਨ ਅੰਮ੍ਰਿਤ ਪਾਲ ਅਤੇ ਤਜਿੰਦਰ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਜੇਸੀਬੀ ਅਤੇ ਟਿੱਪਰਾਂ ਦੇ ਉੱਪਰ ਕਿਸੇ ਤਰ੍ਹਾਂ ਦਾ ਕੋਈ ਲਗਾਮ ਨਹੀਂ ਹੈ, ਇਸੇ ਕਾਰਨ ਰੋਜ਼ਾਨਾ ਅਜਿਹੇ ਹਾਦਸੇ ਵਾਪਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
























