ਅੰਮ੍ਰਿਤਸਰ ਵਿੱਚ ਦੇਰ ਰਾਤ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇੱਕ ਬਜੁਰਗ ਵਿਅਕਤੀ ਕੋਲੋਂ ਉਸਦੀ ਐਕਟਿਵਾ ਅਤੇ ਮੋਬਾਈਲ ਫੋਨ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਸ ਮੌਕੇ ਪੀੜਿਤ ਬਜੁਰਗ ਵਿਅਕਤੀ ਪਰਮਿੰਦਰ ਕੁਮਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਦੇਰ ਰਾਤ ਗੋਲਡਨ ਗੇਟ ਤੋਂ ਆਪਣੇ ਘਰ ਸੁਲਤਾਨ ਵਿੰਡ ਜਾ ਰਿਹਾ ਸੀ। ਜਦੋਂ ਉਹ ਆਪਣੇ ਘਰ ਪੁਹੰਚਨ ਵਾਲਾ ਸੀ ਤੇ 100 ਫੁੱਟੀ ਰੋਡ ਤੇ ਹਨੂਮਾਨ ਮੰਦਿਰ ਦੇ ਕੋਲ਼ ਪਿੱਛੋਂ ਦੀ ਤਿੰਨ ਨੌਜਵਾਨ ਲੜਕੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਤੇ ਮੇਰੀ ਐਕਟਿਵਾ ਤੇ ਮੇਰਾ ਮੌਬਾਇਲ ਫੋਨ ਖੋਹ ਲਿਆ ਤੇ ਫਰਾਰ ਹੋ ਗਏ, ਪੀੜਿਤ ਵਿਅਕਤੀ ਵੱਲੋ ਪੁਲਿਸ ਪ੍ਰਸ਼ਾਸਨ ਕੋਲੋ ਇਨਸਾਫ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪਹਿਲਵਾਨ ਬਜਰੰਗ ਪੂਨੀਆ ਨੂੰ ਵੱਡਾ ਝਟਕਾ, NADA ਨੇ ਅਸਥਾਈ ਤੌਰ ‘ਤੇ ਕੀਤਾ ਮੁਅੱਤਲ, ਜਾਣੋ ਕਾਰਨ
ਉਥੇ ਹੀ ਮੌਕੇਂ ਤੇ ਪੁੱਜੇ ਥਾਣਾ ਸੁਲਤਾਨ ਵਿੰਡ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਰਮਿੰਦਰ ਕੁਮਾਰ ਨਾਮ ਦਾ ਵਿਅਕਤੀ ਆਪਣੇ ਕੰਮ ਤੋ ਘਰ ਨੂੰ ਜਾ ਰਿਹਾ ਸੀ ਤੇ 100 ਫੁੱਟੀ ਰੋਡ ਤੇ ਤਿੰਨ ਨੌਜਵਾਨ ਜਿਨ੍ਹਾਂ ਦੀ ਉਮਰ 20 ਤੋਂ 22 ਸਾਲ ਦੇ ਵਿੱਚ ਸੀ, ਨੇ ਵਿਅਕਤੀ ਦੀ ਐਕਟਿਵਾ ਤੇ ਇਸਦਾ ਮੌਬਾਇਲ ਫੋਨ ਖੋਹ ਲਿਆ ਤੇ ਫ਼ਰਾਰ ਹੋ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਡੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ, ਸੀਸੀਟੀਵੀ ਕੈਮਰੇ ਵੀ ਖਗਾਲੇ ਜਾ ਰਹੇ ਹਨ। ਜਲਦੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: