ਬਟਾਲਾ ਨੇੜਲੇ ਪਿੰਡ ਉਧਨਵਾਲ ਪੁਲਿਸ ਸਟੇਸ਼ਨ ਥਾਣਾ ਘੁਮਾਨ ਦੇ ਇੱਕ ਪੈਟਰੋਲ ਪੰਪ ‘ਤੇ ਲੁੱਟ ਦੀ ਨੀਅਤ ਨਾਲ ਲੁਟੇਰੇ ਆਏ। ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਿੰਦਿਆਂ ‘ਤੇ ਗੋਲੀਆਂ ਚਲਾਈਆਂ। ਗੋਲੀ ਲੱਗਣ ਕਾਰਨ ਇੱਕ ਕਰਿੰਦੇ ਦੀ ਮੌਤ ਹੋ ਗਈ, ਜਦਕਿ ਦੂਜਾ ਕਰਿੰਦਾ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਹੈ ਜਿੱਥੇ ਡਾਕਟਰਾਂ ਨੇ ਉਸਦੀ ਹਾਲਤ ਦੇਖਦਿਆਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਪਹਿਲਾ ਲੁਟੇਰਿਆਂ ਨੇ ਪੈਟਰੋਲ ਪੰਪ ਤੋਂ ਤੇਲ ਪਵਾਇਆ ਅਤੇ ਇਸ ਤੋਂ ਬਾਅਦ ਕਰਿੰਦਿਆਂ ਕੋਲੋਂ ਨਗਦੀ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਪੈਟਰੋਲ ਪੰਪ ਦੇ ਕਰਿੰਦਿਆਂ ਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਲੁਟੇਰਿਆਂ ਵੱਲੋਂ ਗੋਲੀ ਚਲਾਈ ਗਈ। ਗੋਲੀ ਲੱਗਣ ਕਰਕੇ ਇੱਕ ਵਿਅਕਤੀ ਦੀ ਮੌਤ ਹੋ ਗਈ ਜਿਸ ਦੀ ਮ੍ਰਿਤਕ ਦੇਹ ਬਟਾਲਾ ਦੇ ਸਰਕਾਰੀ ਹਸਪਤਾਲ ਲਿਆਂਦੀ ਗਈ, ਦੂਜੇ ਜ਼ਖਮੀ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ : ਥਾਰ ਤੇ ਬੱਸ ਵਿਚਾਲੇ ਹੋਈ ਟੱ.ਕ.ਰ, ਵਾਲ-ਵਾਲ ਬਚੇ ਥਾਰ ‘ਚ ਸਵਾਰ 2 ਭਰਾ
ਦੋਨੋਂ ਹੀ ਪੈਟਰੋਲ ਪੰਪ ਦੇ ਕਰਿੰਦੇ ਹਿਮਾਚਲ ਪ੍ਰਦੇਸ਼ ਦੇ ਦੱਸੇ ਜਾ ਰਹੇ ਹਨ। ਬਟਾਲਾ ਤੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਕੋਲ ਦੋ ਲੋਕ ਆਏ ਸਨ ਜਿਸ ਵਿੱਚੋਂ ਇੱਕ ਦੀ ਮੌਤ ਹੋ ਚੁੱਕੀ ਹੈ ਤੇ ਦੂਸਰੇ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ ਕਿਉਂਕਿ ਉਸ ਦੀ ਹਾਲਤ ਗੰਭੀਰ ਸੀ। ਉੱਥੇ ਹੀ ਪੁਲਿਸ ਦੀ ਟੀਮ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
