ਅੰਮ੍ਰਿਤਸਰ ਅਧੀਨ ਪੈਂਦੇ ਬਾਬਾ ਬਕਾਲਾ ਹਲਕੇ ਦੇ ਪਿੰਡ ਸਠਿਆਲਾ ਵਿੱਚ ਭਾਰੀ ਮੀਂਹ ਦਾ ਕਹਿਰ ਵੇਖਣ ਨੂੰ ਮਿਲਿਆ। ਇਸ ਦੌਰਾਨ ਇੱਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਨਾਲ 12 ਸਾਲਾਂ ਬੱਚੀ ਦੀ ਮੌਤ ਹੋ ਗਈ ਤੇ ਹੋਰ ਪਰਿਵਾਰਕ ਮੈਂਬਰ ਜ਼ਖਮੀ ਹੋ ਗਈ। ਮ੍ਰਿਤਕ ਲੜਕੀ ਦੀ ਪਛਾਣ ਰਮਨਦੀਪ ਵਜੋਂ ਹੋਈ ਹੈ। ਹਾਦਸੇ ਦੌਰਾਨ ਪਰਿਵਾਰ ਘਰ ਵਿਚ ਬੈਠਾ ਖਾਣਾ ਖਾ ਰਿਹਾ ਸੀ ਕਿ ਇਹ ਹਾਦਸਾ ਵਾਪਰ ਗਿਆ।

ਜਾਣਕਾਰੀ ਮੁਤਾਬਕ ਮ੍ਰਿਤਕ ਬੱਚੀ ਦਾ ਪਿਤਾ ਖੁਦ ਅਪਾਹਜ ਹੈ ਤੇ ਉਸ ਦੀਆਂ ਪੰਜ ਧੀਆਂ ਸਨ, ਜਿਨ੍ਹਾਂ ਵਿਚੋਂ 12 ਸਾਲਾਂ ਬੱਚੀ ਦੀ ਮੌਤ ਹੋ ਗਈ, ਜਦੋਂਕਿ ਪਰਿਵਾਰ ਦੇ ਹੋਰ ਮੈਂਬਰ ਜ਼ਖਮੀ ਹੋ ਗਏ। ਜ਼ਖਮੀਆਂ ਦਾ ਇਲਾਜ ਸਬ-ਡਵੀਜ਼ਨਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਹਲਕਾ ਵਿਧਾਇਕ ਦਲਬੀਰ ਸਿੰਘ ਟੂਹ ਹਸਪਤਾਲ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਲਈ ਮਦਦ ਦੀ ਅਪੀਲ, ਮੁੱਖ ਮੰਤਰੀ ਰਾਹਤ ਫੰਡ ‘ਚ ਯੋਗਦਾਨ ਪਾਉਣ ਲਈ QR ਕੋਡ ਕਰੋ ਸਕੈਨ
ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹਰ ਸੰਭਵ ਵਿੱਤੀ ਮਦਦ ਕਰੇਗੀ। ਵਿਧਾਇਕ ਨੇ ਲੋਕਾਂ ਨੂੰ ਬਰਸਾਤ ਦੇ ਦਿਨਾਂ ਦੌਰਾਨ ਸਾਵਧਾਨ ਰਹਿਣ ਅਤੇ ਨੀਵੇਂ ਇਲਾਕਿਆਂ ਵਿੱਚ ਨਾ ਜਾਣ ਦੀ ਅਪੀਲ ਕੀਤੀ। ਸਰਕਾਰ ਰਾਹਤ ਅਤੇ ਸਹਾਇਤਾ ਪ੍ਰਦਾਨ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:























