ਮੋਗਾ ਦੇ ਪਿੰਡ ਡਾਲਾ ਵਿਖੇ ਬੀਤੀ ਅੱਧੀ ਰਾਤ ਨੂੰ ਇੱਕ ਪਰਿਵਾਰ ਨਾਲ ਮੰਦਭਾਗਾ ਭਾਣਾ ਵਾਪਰ ਗਿਆ। ਦੇਰ ਰਾਤ ਅਚਾਨਕ ਘਰ ਦੀ ਛੱਤ ਡਿੱਗ ਗਈ। ਘਟਨਾ ਵਿੱਚ ਪਰਿਵਾਰ ਦੇ ਚਾਰ ਵਿਅਕਤੀ ਮਲਬੇ ਹੇਠਾਂ ਦੱਬ ਗਏ। ਪਿੰਡ ਵਾਸੀਆਂ ਨੇ ਮਲਬੇ ਵਿੱਚੋਂ ਬਾਹਰ ਕੱਢ ਕੇ ਜ਼ਖਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਜ਼ਖਮੀਆਂ ਵਿੱਚ ਇੱਕ ਮਹਿਲਾ ਤੇ 3 ਬੱਚੇ ਸ਼ਾਮਿਲ ਹਨ।
ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਹਾਦਸਾ ਰਾਤ 1 ਵਜੇ ਦੇ ਕਰੀਬ ਵਾਪਰਿਆ। ਛੱਤ ਡਿੱਗਣ ਦੀ ਆਵਾਜ਼ ਸੁਣਦਿਆਂ ਹੀ ਉਹ ਮੌਕੇ ‘ਤੇ ਪਹੁੰਚੇ ਅਤੇ ਮਲਬੇ ਹੇਠਾਂ ਦੱਬੇ ਪਰਿਵਾਰ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਇਹ ਪੀੜਤ ਪਰਿਵਾਰ ਬਹੁਤ ਹੀ ਗਰੀਬ ਪਰਿਵਾਰ ਹੈ ਜੋ ਪੈਸੇ ਦੀ ਕਮੀ ਕਾਰਨ ਆਪਣੇ ਘਰ ਦੀ ਮੁਰੰਮਤ ਨਹੀਂ ਕਰਵਾ ਸਕਿਆ ਅਤੇ ਅੱਜ ਇਹ ਇੰਨੇ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ।
ਇਹ ਵੀ ਪੜ੍ਹੋ : ਤਰਨਤਾਰਨ-ਜੰਡਿਆਲਾ ਬਾਈਪਾਸ ਨੇੜੇ ਵਾਪਰਿਆ ਹਾ.ਦ.ਸਾ, ਟਰੱਕ ਹੇ/ਠਾਂ ਆਉਣ ਕਾਰਨ ਕੁੜੀ ਦੀ ਹੋਈ ਮੌ/ਤ
ਹਸਪਤਾਲ ‘ਚ ਦਾਖਲ ਪੀੜਤ ਮਹਿਲਾ ਗੁਰਮੀਤ ਕੌਰ ਅਤੇ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਤ ਕਰੀਬ 1 ਵਜੇ ਸਾਡੇ ਕਮਰੇ ਦੀ ਛੱਤ ਡਿੱਗ ਪਈ। ਇਸ ਦੌਰਾਨ ਕਮਰੇ ‘ਚ ਮੌਜੂਦ ਗੁਰਮੀਤ ਕੌਰ ਅਤੇ ਤਿੰਨ ਬੱਚੇ ਗੰਭੀਰ ਜ਼ਖਮੀ ਹੋ ਗਏ ਹਨ, ਜਿਸ ਕਾਰਨ ਉਨ੍ਹਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਕ ਬੱਚੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਵੀ ਮਦਦ ਦੀ ਅਪੀਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: