ਬਰਨਾਲਾ ‘ਚ ਤਿੰਨ ਦਿਨਾਂ ਤੋਂ ਪੈ ਰਹੀ ਬਰਸਾਤ ਇੱਕ ਪਰਿਵਾਰ ਲਈ ਕਹਿਰ ਬਣ ਗਈ। ਦਰਅਸਲ, ਮੀਂਹ ਕਾਰਨ ਘਰ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਚਾਰ ਵਿਅਕਤੀ ਮਲਬੇ ਹੇਠਾਂ ਦੱਬ ਗਏ। ਇਸ ਕਾਰਨ ਇੱਕ 12 ਸਾਲਾਂ ਨੌਜਵਾਨ ਦੀ ਮੌਤ ਹੋ ਗਈ, ਜਦਕਿ ਮਾਂ-ਪਿਓ ਅਤੇ ਭੈਣ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਾਰਤੀ ਕਰਵਾਇਆ ਗਿਆ ਹੈ।
ਇਹ ਘਟਨਾ ਬਰਨਾਲਾ ਦੀ ਆਵਾ ਬਸਤੀ ‘ਚ ਵਾਪਰੀ। ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਪ੍ਰਿੰਸ ਦੇ ਪਿਤਾ ਸੋਨੀ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਘਰ ‘ਚ ਪਰਿਵਾਰ ਸਮੇਤ ਸੌਂ ਰਿਹਾ ਸੀ। ਇਸ ਦੌਰਾਨ ਅਚਾਨਕ ਘਰ ਦੀ ਛੱਤ ਡਿੱਗ ਗਈ। ਉਹ ਉਸ ਦੀ ਪਤਨੀ ਅਤੇ ਉਸ ਦਾ ਇੱਕ ਪੁੱਤਰ ਅਤੇ ਧੀ ਮਲਬੇ ਹੇਠਾਂ ਦੱਬ ਗਏ। ਇਸ ਹਾਦਸੇ ‘ਚ ਉਸ ਦਾ ਘਰ ਵੀ ਬੁਰੀ ਤਰ੍ਹਾਂ ਨੁਕਸਾਨਿਆਂ ਗਿਆ ਅਤੇ ਉਸ ਦੇ ਪੁੱਤਰ ਪ੍ਰਿੰਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ‘ਤਾਰਕ ਮਹਿਤਾ’ ਫੇਮ Shailesh Lodha ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ
ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੋਨੀ ਵਾਸੀਆਂ ਨੇ ਦੱਸਿਆ ਕਿ ਜਦੋਂ ਘਟਨਾ ਦਾ ਪਤਾ ਲੱਗਿਆ ‘ਤਾਂ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚੇ। ਲੋਕਾਂ ਨੇ ਬੜੀ ਮੁਸ਼ੱਕਤ ਨਾਲ ਮਲਬੇ ਨੂੰ ਹਟਾ ਕੇ ਉਸ ਦੇ ਹੇਠਾਂ ਦੱਬੇ ਪਰਿਵਾਰ ਦੇ 4 ਮੈਂਬਰਾਂ ਨੂੰ ਬਾਹਰ ਕੱਢਿਆ, ਜਿਸ ਵਿੱਚ 12 ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਪ੍ਰਿੰਸ ਦੇ ਪਿਤਾ ਸੋਨੀ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਵੀਡੀਓ ਲਈ ਕਲਿੱਕ ਕਰੋ -: