ਰੋਪੜ ਦੇ ਕੀਰਤਪੁਰ ਸਾਹਿਬ ਤੋਂ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ । ਜਿੱਥੇ ਲੋਹੰਡ-ਭਰਤਗੜ੍ਹ ਰੇਲ ਟ੍ਰੈਕ ‘ਤੇ ਚਾਰ ਬੱਚੇ ਟ੍ਰੇਨ ਦੀ ਲਪੇਟ ਵਿੱਚ ਆ ਗਏ। ਇਸ ਹਾਦਸੇ ਵਿੱਚ ਤਿੰਨ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਬੱਚੇ ਰੇਲਵੇ ਟਰੈਕ ਦੇ ਕੋਲ ਖੇਡ ਰਹੇ ਸਨ । ਇਸ ਦੌਰਾਨ ਅਚਾਨਕ ਇੱਕ ਟ੍ਰੇਨ ਆ ਗਈ ਅਤੇ ਬੱਚੇ ਉਸ ਦੀ ਲਪੇਟ ਵਿੱਚ ਆ ਗਏ । ਆਲੇ-ਦੁਆਲੇ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ । ਇਸ ਘਟਨਾ ਦਾ ਪਤਾ ਲਗਦਿਆਂ ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਪਰ ਇੱਕ ਦੀ ਰਸਤੇ ਵਿੱਚ ਹੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
