ਪੰਜਾਬ ‘ਚ ਅਗਲੇ ਮਹੀਨੇ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਵਾਰ ਕਿਸਾਨ ਅੰਦੋਲਨ ਦੀ ਜਿੱਤ ਤੋਂ ਬਾਅਦ ਪਹਿਲੀ ਵਾਰ ਕਿਸਾਨ ਆਗੂ ਵੀ ਚੋਣ ਮੈਦਾਨ ‘ਚ ਨਿੱਤਰੇ ਹਨ।

ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਪਾਰਟੀ ਨੇ ਵੀ ਆਪਣੇ ਪਹਿਲੇ 10 ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਹਨ। ਇਸ ਦੌਰਾਨ ਵੱਡੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸਮਰਾਲਾ ਸੀਟ ਤੋਂ ਸਾਂਝੇ ਮੋਰਚੇ ਦੇ ਉਮੀਦਵਾਰ ਵੱਜੋਂ ਚੋਣ ਮੈਦਾਨ ‘ਚ ਉੱਤਰਣ ਜਾ ਰਹੇ ਹਨ। ਬਲਬੀਰ ਸਿੰਘ ਰਾਜੇਵਾਲ ਤੋਂ ਇਲਾਵਾ ਖਡੂਰ ਸਾਹਿਬ ਤੋਂ ਹਰਜਿੰਦਰ ਸਿੰਘ ਟੰਡਨ, ਜੈਤੋਂ ਤੋਂ ਰਮਨਦੀਪ ਸਿੰਘ, ਫਿਲੌਰ ਤੋਂ ਅਜੇ ਕੁਮਾਰ, ਕਾਦੀਆਂ ਤੋਂ ਬਲਰਾਜ ਸਿੰਘ, ਤਰਨਤਾਰਨ ਤੋਂ ਡਾ. ਸੁਖਮਨਦੀਪ ਸਿੰਘ ਢਿੱਲੋਂ, ਕਰਤਾਰਪੁਰ ਤੋਂ ਰਾਜੇਸ਼ ਕੁਮਾਰ, ਘਨੌਰ ਤੋਂ ਪ੍ਰੇਮ ਸਿੰਘ ਭੰਗੂ, ਮੋਹਾਲੀ ਤੋਂ ਰਵਨੀਤ ਸਿੰਘ ਬਰਾੜ ਅਤੇ ਮੋਗਾ ਤੋਂ ਨਵਦੀਪ ਸੰਘਾ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।
ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ ਦੇਸ਼ ਦੇ 5 ਰਾਜਾਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੇ ਐਲਾਨ ਤੋਂ ਬਾਅਦ ਹੁਣ ਸੂਬਿਆਂ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ। 14 ਫਰਵਰੀ ਨੂੰ ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
