ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੂੰ ਛੇ ਵਿਅਕਤੀਆਂ ਨੂੰ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਕਤਲ ਮਾਮਲੇ ਵਿੱਚ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਪੰਜਾਬ ਵਿੱਚ ਇੱਕ ਵੱਡੀ ਟਾਰਗੇਟ ਕਿਲਿੰਗ ਨੂੰ ਨਾਕਾਮ ਕਰ ਦਿੱਤਾ ਹੈ। ਜਿਸ ਵਿੱਚ ਮੁੱਖ ਸਾਥੀ ਪੁਨੀਤ ਲਖਨਪਾਲ ਉਰਫ ਸ਼ਰਮਾ ਅਤੇ ਨਰਿੰਦਰ ਕੁਮਾਰ ਉਰਫ ਲਾਲੀ ਸ਼ਾਮਲ ਹਨ। ਇਹ ਜਾਣਕਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

Sandeep Nangal Ambian
DGP ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਪਿਛਲੇ 3 ਸਾਲਾਂ ਤੋਂ ਗ੍ਰਿਫਤਾਰੀਆਂ ਤੋਂ ਬਚ ਰਹੇ ਸਨ, ਉਹ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ (2022) ਅਤੇ ਸੁਖਮੀਤ ਸਿੰਘ ਉਰਫ ਡਿਪਟੀ (2021) ਦੇ ਕਤਲਾਂ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸਨ। ਉਹ ਰਾਜਸਥਾਨ ਵਿੱਚ ਹਾਈਵੇਅ ਕਿੰਗ ਹੋਟਲ ਵਿੱਚ ਅੰਨ੍ਹੇਵਾਹ ਗੋਲੀਬਾਰੀ ਕਰਨ ਅਤੇ ਸਤੰਬਰ 2024 ਵਿੱਚ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕਰਨ ਵਿੱਚ ਵੀ ਸ਼ਾਮਲ ਸਨ।
ਇਹ ਵੀ ਪੜ੍ਹੋ : ਵਿੱਕੀ ਮਿੱਡੂਖੇੜਾ ਕ.ਤ.ਲ ਮਾਮਲੇ ‘ਚ ਸੁਣਵਾਈ ਅੱਜ, ਮੋਹਾਲੀ ਕੋਰਟ ਵੱਲੋਂ ਦੋਸ਼ੀਆਂ ਨੂੰ ਸੁਣਾਈ ਜਾਵੇਗੀ ਸਜ਼ਾ
ਮੁਲਜ਼ਮਾਂ ਕੋਲੋਂ 6 ਆਧੁਨਿਕ ਹਥਿਆਰ ਅਤੇ 40 ਲਾਈਵ ਰਾਉਂਡ ਬਰਾਮਦ ਹੋਏ ਹਨ। PS ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਨੈਟਵਰਕ ਨੂੰ ਖਤਮ ਕਰਨ ਅਤੇ ਰਾਜ ਭਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਵਿੱਚ ਦ੍ਰਿੜ ਹੈ।
ਵੀਡੀਓ ਲਈ ਕਲਿੱਕ ਕਰੋ -:
