ਪੰਜਾਬ ਦੇ ਲੁਧਿਆਣਾ ਵਿੱਚ 65 ਲੱਖ ਦੇ ਸੋਲਰ ਲਾਈਟਾਂ ਅਤੇ ਸਪੋਰਟਸ ਕਿੱਟਾਂ ਦੇ ਘੁਟਾਲੇ ਵਿੱਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਾਬਕਾ OSDਕੈਪਟਨ ਸੰਦੀਪ ਸੰਧੂ ਦਾ ਨਾਂ ਸਾਹਮਣੇ ਆਇਆ ਹੈ। ਫਿਲਹਾਲ ਇਸ ਮਾਮਲੇ ‘ਚ ਕੈਪਟਨ ਸੰਧੂ ਨੇ ਜ਼ਮਾਨਤ ਲੈ ਲਈ ਹੈ। ਅੱਜ ਉਹ ਵਿਜੀਲੈਂਸ ਦਫ਼ਤਰ ਪਹੁੰਚ ਪੜਤਾਲ ਵਿੱਚ ਸ਼ਾਮਲ ਹੋ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਉਹ ਜਾਂਚ ‘ਚ ਸਹਿਯੋਗ ਕਰੇਗਾ। ਅਧਿਕਾਰੀਆਂ ਅਨੁਸਾਰ ਅੱਜ ਲਾਈਟ ਘੁਟਾਲੇ ਵਿੱਚ ਉਨ੍ਹਾਂ ਨੂੰ ਕੁਝ ਸਵਾਲਾਂ ਦੇ ਜਵਾਬ ਦੇਣੇ ਸਨ, ਜਿਸ ਕਾਰਨ ਉਨ੍ਹਾਂ ਨੂੰ ਅੱਜ ਬੁਲਾਇਆ ਗਿਆ ਹੈ। ਕੈਪਟਨ ਸੰਦੀਪ ਸੰਧੂ ਸਵੇਰੇ ਕਰੀਬ 10 ਵਜੇ ਵਿਜੀਲੈਂਸ ਦਫ਼ਤਰ ਪੁੱਜੇ ਸਨ। ਵਿਜੀਲੈਂਸ ਨੇ ਕੈਪਟਨ ਸੰਦੀਪ ਸੰਧੂ ਤੋਂ 2 ਘੰਟੇ ਤੋਂ ਵੱਧ ਸਮਾਂ ਪੁੱਛਗਿੱਛ ਕੀਤੀ ਹੈ। ਦੱਸ ਦੇਈਏ ਕਿ ਇਸ ਘੁਟਾਲੇ ਵਿੱਚ ਨਾਮ ਆਉਣ ਤੋਂ ਬਾਅਦ ਕੈਪਟਨ ਸੰਦੀਪ ਸੰਧੂ ਫਰਾਰ ਸਨ। ਵਿਜੀਲੈਂਸ ਨੇ ਉਸ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਵੀ ਕੀਤੀ ਸੀ। ਕਾਫੀ ਜੱਦੋ ਜਹਿਦ ਤੋਂ ਬਾਅਦ ਕੈਪਟਨ ਸੰਧੂ ਨੇ ਹਾਈਕੋਰਟ ‘ਚ ਜਮਾਨਤ ਪਟੀਸ਼ਨ ਦਾਇਰ ਕਰ ਦਿੱਤੀ। ਵਿਜੀਲੈਂਸ ਨੇ ਕੈਪਟਨ ਸੰਦੀਪ ਸੰਧੂ ਦੇ ਰਿਸ਼ਤੇਦਾਰਾਂ ਦੇ ਰਿਕਾਰਡ ਦੀ ਸਕੈਨਿੰਗ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਵੱਲੋਂ ਵੱਖ-ਵੱਖ ਛਾਪਿਆਂ ਦੌਰਾਨ ਦਸਤਾਵੇਜ਼ ਆਦਿ ਜ਼ਬਤ ਕੀਤੇ ਗਏ ਸਨ, ਜਿਸ ਕਾਰਨ ਕਰੀਬ 8 ਤੋਂ 10 ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਵਿਜੀਲੈਂਸ ਕੈਪਟਨ ਸੰਦੀਪ ਸੰਧੂ ਦੀ ਜਾਇਦਾਦ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ। ਸੰਧੂ ‘ਤੇ ਦੋਸ਼ ਹਨ ਕਿ ਉਸ ਨੇ ਜ਼ਬਰਦਸਤੀ ਚੈੱਕ ਪਾਸ ਕਰਵਾ ਕੇ ਪੈਸੇ ਲੈ ਲਏ। ਇਸ ਲਈ ਹੁਣ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕੈਪਟਨ ਸੰਧੂ ਨੇ ਓਐਸਡੀ ਹੁੰਦਿਆਂ ਕਿੱਥੇ ਜਾਇਦਾਦਾਂ ਬਣਾਈਆਂ ਅਤੇ ਕਾਂਗਰਸ ਦੇ ਇੰਚਾਰਜ ਹੁੰਦਿਆਂ ਕਿੱਥੇ ਨਿਵੇਸ਼ ਕੀਤਾ। ਇਸ ਤੋਂ ਇਲਾਵਾ ਉਸ ਦੇ ਬੈਂਕ ਖਾਤਿਆਂ ਅਤੇ ਲਾਕਰਾਂ ਦੇ ਸਾਰੇ ਵੇਰਵੇ ਵੀ ਮੰਗੇ ਗਏ ਹਨ। ਅੱਜ ਕੈਪਟਨ ਸੰਦੀਪ ਸੰਧੂ, ਗੌਰਵ ਅਤੇ ਹਰਪ੍ਰੀਤ ਨੂੰ ਲਾਈਟ ਘੁਟਾਲੇ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ।