ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ । ਇਥੇ ਵੀਰਵਾਰ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ, ਜੋ ਕਿ ਸ਼ਾਮ 6 ਵਜੇ ਤੱਕ ਚੱਲੇਗੀ। ਵੋਟਿੰਗ ਨੂੰ ਲੈ ਕੇ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਵੀ ਆਪਣੇ ਪਰਿਵਾਰ ਸਣੇ ਵੋਟ ਪਾਈ। ਇਸ ਦੌਰਾਨ ਉਨ੍ਹਾਂ ਨੇ ਵੋਟਰਾਂ ਨੂੰ ਆਪਣੇ ਅਧਿਕਾਰ ਦੀ ਸਹੀ ਢੰਗ ਨਾਲ ਵਰਤੋਂ ਦੀ ਅਪੀਲ ਵੀ ਕੀਤੀ।
ਦੱਸ ਦੇਈਏ ਕਿ ਇਨ੍ਹਾਂ ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ । ਸੰਗਰੂਰ ਸੀਟ ‘ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ। ਜਿਸ ਵਿੱਚ 8 ਲੱਖ 30 ਹਜ਼ਾਰ 56 ਪੁਰਸ਼ ਅਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ। ਇਹ ਉਪ ਚੋਣ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਹੈ। ਪੰਜਾਬ ਵਿੱਚ ਸਰਕਾਰ ਬਣਨ ਤੋਂ ਕਰੀਬ 100 ਦਿਨਾਂ ਬਾਅਦ ‘ਆਪ’ ਦੀ ਇਹ ਪਹਿਲੀ ਚੋਣ ਹੈ।
ਇਹ ਵੀ ਪੜ੍ਹੋ: ‘ਆਪ’ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦਾ ਹੋਇਆ ਦੇਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ
ਗੌਰਤਲਬ ਹੈ ਕਿ ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ । ਮਾਨ ਨੇ ਇੱਥੋਂ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਉਹ 2019 ਵਿੱਚ ਜਿੱਤਣ ਵਾਲੇ ਦੇਸ਼ ਭਰ ਵਿੱਚੋਂ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਸਨ। CM ਮਾਨ ਇਸ ਵਾਰ ਧੂਰੀ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ।
ਵੀਡੀਓ ਲਈ ਕਲਿੱਕ ਕਰੋ -: