ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਹੋ ਜਾਵੇਗਾ। ਜਿਸ ਤੋਂ ਬਾਅਦ ਉਮੀਦਵਾਰ 6 ਜੂਨ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਣਗੇ । ਸ਼ਡਿਊਲ ਅਨੁਸਾਰ ਨੋਟੀਫ਼ੀਕੇਸ਼ਨ ਜਾਰੀ ਕਰਨ ਦੀ ਮਿਤੀ 30 ਮਈ, 2022 ਹੈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 6 ਜੂਨ, 2022 ਹੈ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 7 ਜੂਨ, 2022 ਨੂੰ ਹੋਵੇਗੀ, ਜਦਕਿ ਨਾਮ ਵਾਪਸ ਲੈਣ ਦੀ ਆਖ਼ਰੀ ਮਿਤੀ 9 ਜੂਨ ਤੈਅ ਕੀਤੀ ਗਈ ਹੈ । ਦੱਸ ਦੇਈਏ ਕਿ ਵੋਟਾਂ 23 ਜੂਨ ਨੂੰ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਤੇ ਨਤੀਜਾ 26 ਜੂਨ ਨੂੰ ਆਵੇਗਾ ।
ਡਾ. ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 30 ਮਈ ਤੋਂ 6 ਜੂਨ ਤੱਕ ਸਰਕਾਰੀ ਛੁੱਟੀ ਤੋਂ ਇਲਾਵਾ ਕਿਸੇ ਵੀ ਦਿਨ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਦਾਖ਼ਲ ਕੀਤੇ ਜਾ ਸਕਦੇ ਹਨ । ਸੰਗਰੂਰ ਦੇ ਡਿਪਟੀ ਕਮਿਸ਼ਨਰ ਰਿਟਰਨਿੰਗ ਅਫ਼ਸਰ ਹੋਣਗੇ । ਮਿਲੀ ਜਾਣਕਾਰੀ ਅਨੁਸਾਰ 3 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ 4 ਜੂਨ ਨੂੰ ਸ਼ਨੀਵਾਰ ਵਾਲੇ ਦਿਨ ਵੀ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੋਸਟਮਾਟਰਮ ਕਰਵਾਉਣ ਤੋਂ ਕੀਤੀ ਨਾਂਹ, NIA ਤੋਂ ਜਾਂਚ ਕਰਵਾਉਣ ਦੀ ਮੰਗ
ਉਨ੍ਹਾਂ ਕਿਹਾ ਕਿ ਸੰਗਰੂਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਫਾਰਮ 2ਏ ਵਿੱਚ ਦਾਖਲ ਕੀਤੇ ਜਾਣੇ ਹਨ ਤੇ ਰਿਟਰਨਿੰਗ ਅਫ਼ਸਰ ਕੋਲ ਖ਼ਾਲੀ ਫਾਰਮ ਉਪਲਬਧ ਹਨ । ਇਸ ਦੌਰਾਨ ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਜ਼ਿਲ੍ਹਿਆਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ ।
ਵੀਡੀਓ ਲਈ ਕਲਿੱਕ ਕਰੋ -: