ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਗਰੂਰ ਪੁਲਿਸ ਵੱਲੋਂ ਅੱਜ ਧੂਰੀ ਵਿਖੇ CASO ਅਭਿਆਨ ਚਲਾਇਆ ਗਿਆ। ਜਿਸ ਦੀ ਅਗਵਾਈ ADGP (ਐਨਆਰਆਈ ਮਾਮਲੇ) ਸ੍ਰੀ ਪ੍ਰਵੀਨ ਸਿਨ੍ਹਾ ਅਤੇ ਜ਼ਿਲ੍ਹਾ ਸੰਗਰੂਰ ਦੇ SSP ਵੱਲੋਂ ਕੀਤੀ ਗਈ। ਕਾਰਵਾਈ ਤਹਿਤ ਧੁਰੀ ਦੀ ਇੱਕ ਬਸਤੀ ਵਿੱਚ ਬਰੀਕੀ ਨਾਲ ਚੈਕਿੰਗ ਕੀਤੀ ਗਈ।

Sangrur Police conducted
ਇਸ ਮੋਕੇ ਮੀਡੀਆ ਨਾਲ ਗਲਬਾਤ ਕਰਦਿਆ ADGP ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਮੁਹਿਮ ਚਲਾਈ ਗਈ ਹੈ। ਜਿਸ ਨੂੰ ਲੈ ਕੇ ਪੂਰੇ ਪੰਜਾਬ ਭਰ ਵਿੱਚ ਨਸ਼ਾ ਖ਼ਤਮ ਕੀਤਾ ਜਾਵੇਗਾ। ਉਹਨਾਂ ਨੇ ਮਾੜੇ ਅਨਸਰਾਂ ਨੂੰ ਚਿਤਾਵਨੀ ਭਰੇ ਲਹਿਜੇ ਨਾਲ ਕਿਹਾ ਕਿ ਨਸ਼ੇ ਦਾ ਕੰਮ ਕਰਨ ਵਾਲੇ ਜਾਂ ਤਾਂ ਪੰਜਾਬ ਛੱਡ ਜਾਣ ਜਾਂ ਤਾਂ ਨਸ਼ੇ ਦਾ ਕਾਰੋਬਾਰ ਬੰਦ ਕਰ ਦੇਣ ਨਹੀਂ ਤਾਂ ਅਜਿਹੇ ਲੋਕਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ‘ਚ 13 ਤੋਂ 15 ਮਾਰਚ ਤੱਕ ਛੁੱਟੀ ਦਾ ਐਲਾਨ, ਵਿੱਦਿਅਕ ਅਦਾਰੇ ਰਹਿਣਗੇ ਬੰਦ
ਵੀਡੀਓ ਲਈ ਕਲਿੱਕ ਕਰੋ -:
