ਪੰਜਾਬ ਵਿੱਚ ਆਰਥਿਕ ਤੰਗੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੀਆਂ ਧੀਆਂ ਦੀ ਮਦਦ ਲਈ ਸੰਗਰੂਰ ਦੇ SSP ਨੇ ਵੱਡਾ ਐਲਾਨ ਕੀਤਾ ਹੈ। ਜ਼ਿਲ੍ਹਾ ਪੁਲਿਸ ਕਪਤਾਨ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਹ ਆਪਣੀ ਪਹਿਲੀ ਤਨਖਾਹ ਵਿੱਚੋਂ ਕਿਸਾਨਾਂ ਦੀਆਂ ਧੀਆਂ ਦੀ ਸਹਾਇਤਾ ਲਈ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣਗੇ। ਇਸ ਤੋਂ ਬਾਅਦ ਜਦੋਂ ਤੱਕ ਉਨ੍ਹਾਂ ਦੀ ਤਾਇਨਾਤੀ ਸੰਗਰੂਰ ਜ਼ਿਲ੍ਹੇ ਵਿੱਚ ਰਹੇਗੀ, ਉਹ ਹਰ ਮਹੀਨੇ ਦੀ ਤਨਖਾਹ ਵਿੱਚੋਂ ਇਸ ਤਰ੍ਹਾਂ ਹੀ ਪੀੜਤ ਕਿਸਾਨ ਪਰਿਵਾਰ ਦੀ ਧੀ ਨੂੰ 21 ਹਜ਼ਾਰ ਦੀ ਮਦਦ ਦਿੰਦੇ ਰਹਿਣਗੇ।
SSP ਸਿੱਧੂ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੇ ਇਹ ਪਹਿਲਕਦਮੀ ਆਪਣੀ ਪੜ੍ਹਦਾ ਪੰਜਾਬ ਮੁਹਿੰਮ ਤਹਿਤ ਕੀਤੀ ਹੈ, ਜਿਸ ਨੇ ਦੋ ਵੱਡੇ ਉਦਯੋਗਪਤੀਆਂ ਨੂੰ ਅੱਗੇ ਆਉਣ ਤੇ ਇਸ ਮੁਹਿੰਮ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੀ ਪਹਿਲਕਦਮੀ ਨੇ ਪੰਜਾਬ ਦੇ ਦੋ ਉਦਯੋਗਪਤੀਆਂ ਨੂੰ ਵੀ ਪ੍ਰੇਰਿਤ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਨੇ 21 ਲੱਖ ਰੁਪਏ ਦਾ ਯੋਗਦਾਨ ਦੇਣ ਦੀ ਪੇਸ਼ਕਸ਼ ਕੀਤੀ ਹੈ। ਉੱਥੇ ਹੀ ਦੂਜੇ ਉਦਯੋਗਪਤੀ ਨੇ ਧੂਰੀ ਦੇ 13 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਮਦਦ ਲਈ 26 ਲੱਖ ਰੁਪਏ ਦਾ ਚੈੱਕ ਸੌਂਪਿਆ ਹੈ। ਸੰਗਰੂਰ ਦੇ ਐਸਐਸਪੀ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਸਕੂਲੀ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਇਸ ਸਾਲ ਕੋਈ ਫੀਸ ਨਹੀਂ ਦੇਣੀ ਪਵੇਗੀ।
ਐਸਐਸਪੀ ਨੇ ਕਿਹਾ ਕਿ ਮੈਨੂੰ ਤੀਜੀ ਵਾਰ ਸੰਗਰੂਰ ਦਾ SSP ਬਣਨ ਦਾ ਮੌਕਾ ਮਿਲਿਆ ਹੈ। ਮੈਂ ਸੋਚਿਆ ਕਿ ਮੈਨੂੰ ਇੱਥੇ ਵਾਰ-ਵਾਰ ਤਾਇਨਾਤ ਕੀਤਾ ਜਾ ਰਿਹਾ ਹੈ, ਇਸ ਲਈ ਮੈਨੂੰ ਲੋਕਾਂ ਲਈ ਕੁਝ ਕਰਨਾ ਚਾਹੀਦਾ ਹੈ। ਸੰਗਰੂਰ ਪੰਜਾਬ ਵਿੱਚ ਝੋਨੇ ਦਾ ਸਭ ਤੋਂ ਵੱਡਾ ਉਤਪਾਦਕ ਹੈ। ਉਨ੍ਹਾਂ ਕਿਹਾ ਕਿ ਮੈਂ ਇੱਕ ਕਿਸਾਨ ਦਾ ਪੁੱਤਰ ਹਾਂ ਅਤੇ ਮੈਂ ਮਹਿਸੂਸ ਕੀਤਾ ਕਿ ਪੈਸੇ ਦੀ ਘਾਟ ਕਾਰਨ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਧੀ ਦੀ ਸਿੱਖਿਆ ਯਕੀਨੀ ਬਣਾਈ ਜਾਵੇ । ਮੇਰੇ ਕੋਲ ਇਹ ਯੋਜਨਾ ਪਹਿਲਾਂ ਨਹੀਂ ਸੀ, ਪਰ ਜਦੋਂ ਮੈਨੂੰ ਤੀਜੀ ਵਾਰ ਇਹ ਕੰਮ ਸੌਂਪਿਆ ਗਿਆ ਤਾਂ ਮੇਰੇ ਦਿਮਾਗ ਵਿੱਚ ਇਹ ਵਿਚਾਰ ਆਇਆ । ਜਿਸ ਤੋਂ ਬਾਅਦ ਮੈਂ ਇਹ ਕਦਮ ਚੁੱਕਿਆ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”