ਪੰਜਾਬ ਵਿੱਚ ਅੱਜ ਲੋਕਤੰਤਰ ਦਾ ਪਰਵ ਮਨਾਇਆ ਜਾ ਰਿਹਾ ਹੈ। 18ਵੀਂ ਲੋਕ ਸਭਾ ਚੋਣਾਂ ਲਈ ਵੋਟਿੰਗ ਦੀ ਪ੍ਰਕਿਰਿਆ ਹੈ। ਵੋਟਿੰਗ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸੁਲਤਾਨਪੁਰ ਲੋਧੀ ਵਿੱਚ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਵੋਟ ਭੁਗਤਾਈ।

Sant Balbir Singh Seechewal
ਸੀਚੇਵਾਲ ਨੇ ਕਿਹਾ ਵੋਟ ਸਾਰਿਆਂ ਦਾ ਮੌਲਿਕ ਅਧਿਕਾਰ ਹੈ, ਇਸ ਨਾਲ ਹੀ ਲੋਕ ਆਪਣੇ ਨੇਤਾ ਨੂੰ ਚੁਣ ਸਕਦੇ ਹਾਂ। ਉਨ੍ਹਾਂ ਲੋਕਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠਕੇ ਵੋਟ ਪਾਉਣ ਲਈ ਕਿਹਾ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024: ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ਜ਼ਿਲ੍ਹੇ ‘ਚ ਪਾਈ ਆਪਣੀ ਵੋਟ
ਵੀਡੀਓ ਲਈ ਕਲਿੱਕ ਕਰੋ -: