ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੀਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਜਿੱਥੇ ਉਨ੍ਹਾਂ ਨੇ ਸਾਬਤ ਦੇ ਭਲੇ ਦੀ ਅਰਦਾਸ ਕੀਤੀ। ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨਾਲ ਇਸ ਮੌਕੇ ਉਨ੍ਹਾਂ ਦੇ ਕਈ ਸਾਥੀ ਮੈਂਬਰ ਵੀ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਦੀਆਂ ਵੱਡੇ ਪੱਧਰ ‘ਤੇ ਪ੍ਰਦੂਸ਼ਿਤ ਹੋ ਚੁੱਕੀਆਂ ਹਨ । ਇਸ ਲਈ ਸੂਬੇ ਵਿੱਚ ਵੱਡੇ ਪੱਧਰ ‘ਤੇ ਟਰੀਟਮੈਂਟ ਪਲਾਂਟ ਲਗਾਏ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ, ਜਿਸ ਨੂੰ ਰੋਕਿਆ ਜਾਵੇਗਾ, ਇਹ ਬਹੁਤ ਚਿੰਤਾ ਦਾ ਵਿਸ਼ਾ ਹੈ ।
ਸੰਤ ਸੀਚੇਵਾਲ ਨੇ ਅੱਗੇ ਕਿਹਾ ਕਿ ਜਿੱਥੇ ਰੁੱਖ ਲਗਾਉਣ ਦੀ ਲੋੜ ਹੈ, ਅਸੀ ਉਹ ਵੀ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪ੍ਰਦੂਸ਼ਣ ਬਹੁਤ ਜ਼ਿਆਦਾ ਵੱਧ ਗਿਆ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਜਿਸ ਕਾਰਨ ਦੁਨੀਆ ਭਰ ਦੇ ਲੋਕਾਂ ਨੂੰ ਰੁੱਖ ਲਗਾਉਣ ਦੀ ਲੋੜ ਹੈ।
ਵੀਡੀਓ ਲਈ ਕਲਿੱਕ ਕਰੋ -: