ਨੈਸ਼ਨਲ ਗਰੀਨ ਟ੍ਰਿਬਿਊਨਲ ਮੋਨੀਟਰਿੰਗ ਕਮੇਟੀ ਦੇ ਮੈਂਬਰ ਅਤੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਲਗਾਤਾਰ ਪਰਿਆਵਰਣ ਦੀ ਸੰਭਾਲ ਲਈ ਕਈ ਤਰ੍ਹਾਂ ਦੇ ਕਦਮ ਚੁੱਕਦੇ ਨਜ਼ਰ ਆ ਰਹੇ ਹਨ. ਹਾਲ ਹੀ ਵਿਚ ਉਨ੍ਹਾਂ ਨੇ ਪਿੰਡ ਨੌਲੀ, ਨੰਗਲ ਫਹਿਤੇ ਤੇ ਬੁਢਿਆਣਾ ਪਿੰਡਾਂ ਦੇ ਕਿਸਾਨਾਂ ਨਾਲ ਮੁਲਾਕਾਤ ਕੀਤੀ. ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਵੀ ਸੁਣੀਆਂ. ਉਨ੍ਹਾਂ ਨੇ ਪਿੰਡਾਂ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਿੰਨਾਂ ਦੀ ਝੋਨੇ ਦੀ ਪੱਕੀ ਫਸਲ ਵਿਚ ਸਫਾਈ ਨਾ ਹੋਣ ਦੇ ਕਾਰਨ ਚੋਅ ਦਾ ਪਾਣੀ ਆ ਗਿਆ ਸੀ। ਇਸ ਮੌਕੇ ਕਿਸਾਨਾਂ ਨੂੰ ਚੋਅ ਦਾ ਬੰਨ ਬੰਨਣ ਦਾ ਭਰੋਸਾ ਦਿੱਤਾ ਤਾਂ ਜੋ ਕਿਸਾਨਾਂ ਦਾ ਮੁੜ ਕੋਈ ਨੁਕਸਾਨ ਨਾ ਹੋਵੇ।
ਇਸਦੇ ਨਾਲ ਹੀ ਦਾ ਦੇਈਏ ਬਲਬੀਰ ਸਿੰਘ ਸੀਚੇਵਾਲ ਨੇ ਸਰਹਿੰਦ ਵਿੱਚ ਸੀਵਰੇਜ ਪ੍ਰਾਜੈਕਟ ਤਹਿਤ ਚੱਲ ਰਹੇ ਟਰੀਟਮੈਂਟ ਪਲਾਂਟ ਦਾ ਵੀ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਨਿਗਰਾਨ ਕਮੇਟੀ ਦੇ ਚੇਅਰਮੈਨ ਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਹਰਪ੍ਰੀਤ ਸਿੰਘ ਅਤੇ ਕਮੇਟੀ ਮੈਂਬਰ ਕਮ ਸਾਬਕਾ ਸਕੱਤਰ ਐਸ.ਸੀ ਅਗਰਵਾਲ ਸਮੇਤ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਸੰਤ ਸੀਚੇਵਾਲ ਨੇ ਕਿਹਾ ਕਿ ਐਨਜੀਟੀ ਵੱਲੋਂ ਪੰਜਾਬ ਸਰਕਾਰ ਨੂੰ ਜੋ 2 ਹਜ਼ਾਰ ਕਰੋੜ ਦਾ ਜੁਰਮਾਨਾ ਲਾਇਆ ਗਿਆ ਹੈ, ਉਹ ਕਿਸੇ ਹੋਰ ਸਰਕਾਰ ਜਾਂ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ। ਸਗੋਂ ਪੰਜਾਬ ਸਰਕਾਰ ਇਹ ਪੈਸਾ ਆਪਣੇ ਕੋਲ ਵੱਖਰੇ ਖਾਤੇ ਵਿੱਚ ਰੱਖੇਗੀ। ਇਹ ਪੈਸਾ ਵਾਤਾਵਰਨ ਦੀ ਸੰਭਾਲ ਲਈ ਹੀ ਖਰਚਿਆ ਜਾ ਸਕਦਾ ਹੈ।