MP ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਸਦਨ ਵਿਚ ਡਿਪੋਰਟ ਹੋਏ ਨੌਜਵਾਨਾਂ ਦਾ ਮੁੱਦਾ ਚੁੱਕਿਆ ਤੇ ਭਾਰਤ ਸਰਕਾਰ ਨੂੰ ਉਨ੍ਹਾਂ ਟ੍ਰੈਵਲ ਏਜੰਟਾਂ ‘ਤੇ ਸ਼ਿਕੰਜਾ ਕੱਸਣ ਦੀ ਅਪੀਲ ਕੀਤੀ, ਜਿਨ੍ਹਾਂ ਕਰਕੇ ਨੌਜਵਾਨ ਬਾਹਰਲੇ ਮੁਲਕਾਂ ਵਿਚ ਜਾ ਕੇ ਰੁਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਟ੍ਰੈਵਲ ਏਜੰਟ ਨੌਜਵਾਨਾਂ ਨੂੰ ਸੁਪਨੇ ਵਿਖਾਉਂਦੇ ਹਨ ਤੇ ਫਿਰ ਉਨ੍ਹਾਂ ਕੋਲੋਂ 50-60 ਲੱਖ ਰੁਪਏ ਲੈ ਕੇ ਪਨਾਮਾ ਵਰਗੇ ਜੰਗਲਾਂ ਵਿਚ ਛੱਡ ਦਿੰਦੇ ਹਨ। ਇਨ੍ਹਾਂ ‘ਤੇ ਤਸ਼ੱਦਦ ਵਰਗੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ।
ਸੰਤ ਸੀਚੇਵਾਲ ਨੇ ਕਿਹਾ ਕਿ ਨਦੀਆਂ ਸਰਹੱਦਾਂ ਪਾਰ ਕਰਕੇ ਫੜੇ ਜਾਣ ‘ਤੇ ਇਹ ਨੌਜਵਾਨ ਜੇਲ੍ਹਾਂ ਵਿਚ ਬੰਦ ਕੀਤੇ ਜਾਂਦੇ ਹਨ। ਅਰਮੀਨੀਆ ਦੀਆਂ ਜੇਲ੍ਹਾਂ ਵਿਚ ਟ੍ਰੈਵਲ ਏਜੰਟਾਂ ਵੱਲੋਂ ਭੇਜੇ ਗਏ ਅਜਿਹੇ ਕਿੰਨੇ ਹੀ ਨੌਜਵਾਨ ਸਜ਼ਾ ਕੱਟ ਰਹੇ ਹਨ। ਕਈ ਬੇਵੱਸ ਨੌਜਵਾਨ ਰਸਤੇ ਵਿਚ ਹੀ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਵੱਖ-ਵੱਖ ਥਾਵਾਂ ‘ਤੇ ਆਪਣੇ ਰੋਜ਼ਗਾਰ ਦੀ ਭਾਲ ਵਿਚ ਫਸ ਜਾਂਦੇ ਹਨ। ਹਾਲ ਹੀ ਵਿਚ ਅਮਰੀਕਾ ਤੋਂ ਗੈਰ-ਕਾਨੂੰਨੀ ਢੰਗ ਨਾਲ ਏਜੰਟਾਂ ਵੱਲੋਂ ਭੇਜੇ ਗਏ ਕਈ ਨੌਜਵਾਨਾਂ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਹੱਥਕੜੀਆਂ ਤੇ ਬੇੜੀਆਂ ਲਾ ਕੇ ਉਤਾਰਿਆ ਗਿਆ। ਸਾਂਸਦ ਸੀਚੇਵਾਲ ਨੇ ਕਿਹਾ ਕਿ ਇਸ ਵਿਚ ਸਭ ਤੋਂ ਵੱਡਾ ਰੋਲ ਟ੍ਰੈਵਲ ਏਜੰਟਾਂ ਦਾ ਹੈ। ਉਹ ਉਨ੍ਹਾਂ ਦੇ ਪੈਸੇ ਵੀ ਖਾ ਲੈਂਦੇ ਹਨ ਤੇ ਫਸਾ ਵੀ ਦਿੰਦੇ ਹਨ। ਇਨ੍ਹਾਂ ਏਜੰਟਾਂ ਦਾ ਭਾਰਤ ਹੀ ਨਹੀਂ ਸਗੋਂ ਵਿਦੇਸ਼ਾਂ ਵਿਚ ਵੀ ਗੈਂਗ ਬਣਿਆ ਹੋਇਆ ਹੈ।
ਇਸ ਦੌਰਾਨ ਸੰਤ ਸੀਚੇਵਾਲ ਨੇ ਦੱਸਿਆ ਕਿ ਵਿਦੇਸ਼ ਵਿਭਾਗ ਦੇ ਸਹਿਯੋਗ ਨਾਲ ਉਨ੍ਹਾਂ ਨੇ ਆਪਣੀ ਕੋਸ਼ਿਸ਼ ਦੇ ਨਾਲ ਤਕਰੀਬਨ 125 ਕੁੜਰੀਆਂ ਅਰਬ ਮੁਲਕਾਂ ਤੋਂ ਵਾਪਸ ਲਿਆਂਉਂਦੀਆਂ ਹਨ, ਜਿਨ੍ਹਾਂ ਨੂੰ ਘੁੰਮਣ ਫਿਰਨ ਦਾ ਵੀਜ਼ਾ ਦੇ ਕੇ ਉਥੇ ਭੇਜਿਆ ਗਿਆ ਤੇ ਉਥੇ ਜਾ ਕੇ ਉਨ੍ਹਾਂ ਨੂੰ ਵੇਚ ਦਿੱਤਾ ਗਿਆ। ਉਨ੍ਹਾਂ ਦੇ ਪੈਸੇ ਵੀ ਉਥੇ ਲੈ ਲੈਂਦੇ ਹਨ ਅਤੇ ਉਨ੍ਹਾਂ ਤੋਂ ਅਰਬੀ ਭਾਸ਼ਾ ਵਿਚ ਲਿਖੇ ਦਸਤਾਵੇਜ਼ਾਂ ‘ਤੇ ਦਸਤਖਤ ਕਰਵਾ ਲਏ ਜਾਂਦੇ ਹਨ, ਜੋਕਿ ਉਨ੍ਹਾਂ ਨੂੰ ਪੜ੍ਹਣੀ ਵੀ ਨਹੀਂ ਆਉਂਦੀ। ਬਾਅਦ ਵਿਚ ਉਨ੍ਹਾਂ ਨਾਲ ਜਿਸਮਾਨੀ ਸ਼ੋਸ਼ਣ ਵੀ ਕੀਤਾ ਜਾਂਦਾ ਹੈ, ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਵੀ ਟਾਰਚਰ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਮੋਗਾ : ਬ.ਦ.ਮਾਸ਼ ਦਾ ਘਰ ‘ਚ ਵੜ੍ਹ ਕੇ ਐ/ਨ.ਕਾ/ਊਂਟਰ, ਪੁਲਿਸ ਦੀ ਜਵਾਬੀ ਕਾਰਵਾਈ ‘ਚ ਲੱਗੀ ਗੋ/ਲੀ
ਉਨ੍ਹਾਂ ਕਿਹਾ ਕਿ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਪੰਜਾਬ ਵਿਚ ਹੋ ਰਹੀਆਂ ਹਨ। ਮੈਂ ਬੇਨਤੀ ਕਰਦਾ ਹਾਂ ਭਾਰਤ ਸਰਕਾਰ ਇਨ੍ਹਾਂ ਟ੍ਰੈਵਲ ਏਜੰਟਾਂ ‘ਤੇ ਸ਼ਿਕੰਜਾ ਕੱਸੇ ਕਿ ਜਿਨ੍ਹਾਂ ਕਰਕੇ ਇਹ ਨੌਜਵਾਨੀ ਬਾਹਰ ਜਾ ਕੇ ਰਸਤਿਆਂ ਵਿਚ ਰੁਲ ਰਹੀ ਹੈ। ਜਦੋਂ ਉਨ੍ਹਾਂ ਦੀਆਂ ਮਾਤਾਵਾਂ ਫੋਨ ਆਉਂਦੇ ਹਨ ਤਾਂ ਉਨ੍ਹਾਂ ਨੂੰ ਆਪਣੇ ਬੱਚਿਆਂ ਦਾ ਦਰਦ ਪਤਾ ਲੱਗਦਾ ਹੈ ਕਿ ਉਨ੍ਹਾਂ ਦੇ ਬੱਚੇ ਫਲਾਣੀ ਜੇਲ ਵਿਚ ਫਸ ਗਏ ਹਨ ਤਾਂ ਨਾ ਮਾਂ-ਬਾਪ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਤੇ ਨਾ ਹੀ ਉਨ੍ਹਾਂ ਦੇ ਬੱਚੇ ਵਾਪਸ ਆਉਂਦੇ ਹਨ।
ਵੀਡੀਓ ਲਈ ਕਲਿੱਕ ਕਰੋ -:
