ਪੰਜਾਬ ਦੀ ਗੁਰਦਾਸਪੁਰ ਪੁਲਿਸ ਨੇ ਨਸ਼ਾ ਤਸਕਰ ਸਰਪੰਚ ਅਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 100 ਗ੍ਰਾਮ ਹੈਰੋਇਨ ਅਤੇ 4.8 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਰਿਮਾਂਡ ਦੌਰਾਨ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੇ ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਬਟਾਲਾ-ਕਾਦੀਆ ਰੋਡ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਐਕਟਿਵਾ ‘ਤੇ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਕਰੀਬ 4.8 ਲੱਖ ਰੁਪਏ ਅਤੇ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਲਵਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਗ੍ਰੰਥੀਆਂ ਦਾ ਸਰਪੰਚ ਹੈ ਅਤੇ ਉਸ ਦੇ ਸਾਥੀ ਦੀ ਪਛਾਣ ਸੇਵਕ ਵਜੋਂ ਹੋਈ ਹੈ, ਦੋਵੇਂ ਇੱਕੋ ਪਿੰਡ ਦੇ ਵਸਨੀਕ ਹਨ।
ਇਹ ਵੀ ਪੜ੍ਹੋ : ਮੋਰਿੰਡਾ : ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਨਹਿਰ ’ਚ ਛਾਲ ਮਾ.ਰ ਕੇ ਜੀਵਨ ਲੀਲਾ ਕੀਤੀ ਸਮਾਪਤ
ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਜਸ਼ਨ ਨਾਂ ਦੇ ਨਸ਼ਾ ਤਸਕਰ ਦੇ ਸੰਪਰਕ ‘ਚ ਸਨ, ਜੋ ਪਿਛਲੇ ਇਕ ਸਾਲ ਤੋਂ ਗੋਵਿੰਦਵਾਲ ਜੇਲ ‘ਚ ਬੰਦ ਸੀ। ਪੁਲਿਸ ਨੇ ਦੋਵਾਂ ਨੂੰ ਬਟਾਲਾ ਅਦਾਲਤ ਵਿੱਚ ਪੇਸ਼ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਉਸ ਨੂੰ ਹੋਰ ਪੁੱਛਗਿੱਛ ਲਈ ਰਿਮਾਂਡ ‘ਤੇ ਲੈ ਕੇ ਜਾਵੇਗੀ। ਇਨ੍ਹਾਂ ਦੋਵਾਂ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -: