ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਭ੍ਰਿਸ਼ਟਾਚਾਰੀਆਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਦਰਅਸਲ ਵਿਜੀਲੈਂਸ ਬਿਊਰੋ ਨੇ ਪਿੰਡ ਲਾਦੀਆਂ ਦੇ ਸਰਪੰਚ ਨੂੰ 400 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਸ ਨੇ ਇਹ ਪੈਸੇ ਆਧਾਰ ਕਾਰਡ ‘ਤੇ ਦਰਜ ਪਤਾ ਬਦਲਣ ਲਈ ਲਏ ਸਨ।

ਫਿਲਹਾਲ ਉਸ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਾਣਕਾਰੀ ਦਿੰਦਿਆਂ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਪਿੰਡ ਲਾਦੀਆਂ ਦੇ ਸਰਪੰਚ ਪਰਮਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਕਤ ਪਿੰਡ ਦੇ ਰਹਿਣ ਵਾਲੇ ਅਮਨਦੀਪ ਸ਼ਰਮਾ ਦੀ ਸ਼ਿਕਾਇਤ ’ਤੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ 24 ਜੁਲਾਈ 2019 ਨੂੰ ਮੁਲਜ਼ਮ ਨੇ ਉਸ ਦੇ ਆਧਾਰ ਕਾਰਡ ਵਿੱਚ ਪਤਾ ਬਦਲਣ ਲਈ ਭਰੇ ਫਾਰਮ ’ਤੇ ਦਸਤਖ਼ਤ ਕਰਨ ਲਈ 500 ਰੁਪਏ ਦੀ ਮੰਗ ਕੀਤੀ ਸੀ। ਪਰ ਬਾਅਦ ਵਿੱਚ 200 ਰੁਪਏ ਲਏ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਹੁਣ 25 ਜੁਲਾਈ 2022 ਨੂੰ ਉਸ ਨੇ ਇਸੇ ਕੰਮ ਲਈ ਪਿੰਡ ਦੇ ਰੋਸ਼ਨ ਲਾਲ ਤੋਂ 200 ਰੁਪਏ ਲਏ। ਪਿੰਡ ਦੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਸਰਪੰਚ ਨੇ ਅਮਨਦੀਪ ਨੂੰ 200 ਰੁਪਏ ਵਾਪਸ ਕਰ ਦਿੱਤੇ। ਜਾਂਚ ਤੋਂ ਬਾਅਦ ਦੋਸ਼ ਸਹੀ ਪਾਏ ਜਾਣ ‘ਤੇ ਵਿਜੀਲੈਂਸ ਬਿਊਰੋ ਨੇ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।






















