ਐੱਸ.ਏ.ਐੱਸ. ਨਗਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇੱਕ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਹਥਿਆਰ ਅਤੇ ਕੈਸ਼ ਬਰਾਮਦ ਕੀਤੇ ਗਏ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
DGP ਨੇ ਦੱਸਿਆ ਕਿ ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇੱਕ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਕੇ ਚਾਰ ਦੋਸ਼ੀਆਂ ਦਨਵੀਰ, ਬੰਟੀ, ਸਿਕੰਦਰ ਸ਼ੇਖ ਅਤੇ ਕ੍ਰਿਸ਼ਨ ਕੁਮਾਰ ਉਰਫ ਹੈਪੀ ਗੁੱਜਰ ਨੂੰ ਗ੍ਰਿਫਤਾਰ ਕੀਤਾ ਗਿਆ, ਅਤੇ 5 ਪਿਸਤੌਲ, 2 ਵਾਹਨ ਅਤੇ 2 ਲੱਖ ਰੁਪਏ ਨਕਦ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਬਿਨ੍ਹਾਂ ਰਜਿਸਟ੍ਰੇਸ਼ਨ ਕੁੱਤਾ ਰੱਖਣ ਤੇ ਗੰਦਗੀ ਫੈਲਾਉਣ ‘ਤੇ ਜੁਰਮਾਨਾ, ਪਿਟਬੁੱਲ ਸਣੇ ਕਈ ਨਸਲਾਂ ‘ਤੇ ਪਾਬੰਦੀ
ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਮੁੱਖ ਦੋਸ਼ੀ ਦਨਵੀਰ, ਜੋ ਕਿ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ‘ਚ ਸਰਗਰਮ ਪਪਲਾ ਗੁੱਜਰ ਗੈਂਗ ਨਾਲ ਸੰਬੰਧਤ ਹੈ, ਬੰਟੀ ਨਾਲ ਮਿਲ ਕੇ ਹੈਪੀ ਗੁੱਜਰ ਅਤੇ ਸਿਕੰਦਰ ਸ਼ੇਖ ਨੂੰ ਹਥਿਆਰ ਪਹੁੰਚਾਉਣ ਆਇਆ ਸੀ। ਐੱਸ.ਏ.ਐੱਸ. ਨਗਰ ਦੇ ਥਾਣਾ ਸਦਰ ਖਰੜ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
























