ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਕਿਸਾਨਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਹੈ। ਕੋਰਟ ਨੇ ਕਿਸਾਨਾਂ ਦੇ ਵਿਰੋਧ ਕਾਰਨ ਬੰਦ ਕੀਤੀ ਸ਼ੰਭੂ ਸਰਹੱਦ ਨੂੰ ਖੋਲ੍ਹਣ ਲਈ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਅਜਿਹੇ ਕੇਸ ਪਹਿਲਾਂ ਹੀ ਅਦਾਲਤ ਵਿੱਚ ਚੱਲ ਰਹੇ ਹਨ, ਫਿਰ ਅਜਿਹੀਆਂ ਪਟੀਸ਼ਨਾਂ ਵਾਰ-ਵਾਰ ਕਿਉਂ ਦਾਇਰ ਕੀਤੀਆਂ ਜਾ ਰਹੀਆਂ ਹਨ।
ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਪਹਿਲਾਂ ਹੀ ਇਸ ਮੁੱਦੇ ’ਤੇ ਇਕ ਜਨਹਿਤ ਪਟੀਸ਼ਨ ਪੈਂਡਿੰਗ ਹੈ ਅਤੇ ਇਸ ਮਾਮਲੇ ਵਿਚ ਕੁਝ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਵਾਰ ਵਾਰ ਇਕੋ ਤਰ੍ਹਾਂ ਦੀਆਂ ਪਟੀਸ਼ਨਾਂ ਕਿਉਂ ਦਾਖ਼ਲ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਗਲਤ ਸੁਨੇਹਾ ਜਾਂਦਾ ਹੈ। ਅਦਾਲਤ ਨੇ ਅੱਗੇ ਕਿਹਾ ਕਿ ਜੇਕਰ ਤੁਸੀਂ ਪਹਿਲਾਂ ਤੋਂ ਚੱਲ ਰਹੀ ਪਟੀਸ਼ਨ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹੋ, ਤਾਂ ਤੁਹਾਡਾ ਸੁਆਗਤ ਹੈ।
ਇਹ ਵੀ ਪੜ੍ਹੋ : ਬਰਨਾਲਾ ਤੋਂ ਨਵੇਂ ਚੁਣੇ ਗਏ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਚੁੱਕੀ ਸਹੁੰ, ਸਪੀਕਰ ਸੰਧਵਾਂ ਨੇ ਦਿਵਾਇਆ ਹਲਫ਼
ਇਹ ਪਟੀਸ਼ਨ ਜਲੰਧਰ ਦੇ ਰਹਿਣ ਵਾਲੇ ਗੌਰਵ ਲੂਥਰਾ ਨੇ ਦਾਇਰ ਕੀਤੀ ਸੀ। ਉਨ੍ਹਾਂ ਮੰਗ ਕੀਤੀ ਸੀ ਕਿ ਕੇਂਦਰ ਸਰਕਾਰ ਦੇ ਨਾਲ-ਨਾਲ ਹਰਿਆਣਾ ਅਤੇ ਪੰਜਾਬ ਦੀਆਂ ਸੂਬਾ ਸਰਕਾਰਾਂ ਨੂੰ ਸ਼ੰਭੂ ਬਾਰਡਰ ਸਮੇਤ ਉਨ੍ਹਾਂ ਸਾਰੇ ਰਾਜ-ਰਾਸ਼ਟਰੀ ਮਾਰਗਾਂ ਨੂੰ ਆਵਾਜਾਈ ਲਈ ਖੋਲ੍ਹਣ ਦੇ ਹੁਕਮ ਦਿੱਤੇ ਜਾਣ, ਜੋ ਕਿਸਾਨਾਂ ਕਾਰਨ ਬੰਦ ਕੀਤੇ ਗਏ ਹਨ। ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਚੱਲ ਰਹੀ ਹੈ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਇੱਕ ਕਮੇਟੀ ਬਣਾ ਕੇ ਕਿਸਾਨਾਂ ਅਤੇ ਸਰਕਾਰ ਨਾਲ ਗੱਲਬਾਤ ਕਰਕੇ ਵਿਚੋਲਗੀ ਕਰਨ ਲਈ ਕਿਹਾ ਸੀ। ਹਾਲਾਂਕਿ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: