ਪੰਜਾਬ ਦੇ ਮੋਗਾ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਮੋਗਾ ਦੇ ਨਿਹਾਲ ਸਿੰਘ ਵਾਲਾ ਵਿੱਚ ਸਕੂਲ ਦੀ ਬੱਸ ਬੇਕਾਬੂ ਹੋ ਕੇ ਇੱਕ ਖੇਤ ਵਿੱਚ ਪਲਟ ਗਈ। ਬੱਸ ਵਿਚ 40 ਦੇ ਕਰੀਬ ਬੱਚੇ ਸਵਾਰ ਸਨ। ਇਹ ਬੱਸ ਸਰਕਾਰੀ ਸਕੂਲ ਐਮਿਨੈਂਸ ਨਿਹਾਲ ਸਿੰਘ ਵਾਲਾ ਦੀ ਦੱਸੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਸਕੂਲ ਡਰਾਈਵਰ ਨਸ਼ੇ ਦੀ ਹਾਲਤ ਵਿਚ ਸੀ, ਜਿਸ ਕਰਕੇ ਇਹ ਹਾਦਸਾ ਵਾਪਰਿਆ।

ਜਿਵੇਂ ਹੀ ਬੱਸ ਪਲਟੀ ਤਾਂ ਬੱਸ ਵਿੱਚ ਸਫ਼ਰ ਕਰ ਰਹੇ ਬੱਚਿਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।ਬੱਚਿਆਂ ਦੇ ਚੀਕ-ਚਿਹਾੜੇ ਦੀ ਆਵਾਜ਼ ਸੁਣ ਕੇ ਆਲੇ-ਦੁਆਲੇ ਦੇ ਲੋਕ ਤੁਰੰਤ ਮੌਕੇ ਵਾਲੀ ਥਾਂ ‘ਤੇ ਪਹੁੰਚੇ। ਲੋਕਾਂ ਨੇ ਬੱਸ ਦੇ ਸ਼ੀਸ਼ੇ ਭੰਨ ਕੇ ਬੱਚਿਆਂ ਨੂੰ ਬਾਹਰ ਕੱਢਿਆ ਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਦੱਸਿਆ ਜਾ ਰਿਹਾ ਹੈ ਕਿ ਤਿੰਨ ਬੱਚਿਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ : ਦਿਨ-ਦਿਹਾੜੇ ਘਰ ‘ਚ ਵੜ ਕੇ ਲੁੱ.ਟ, 3 ਬ.ਦਮਾ/ਸ਼ਾਂ ਨੇ ਹ/ਥਿਆ.ਰਾਂ ਦੀ ਨੋ/ਕ ‘ਤੇ ਨੂੰਹ-ਸੱਸ ਤੋਂ ਲੁੱ.ਟੇ ਨਕਦੀ ਤੇ ਗਹਿਣੇ
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਸ ਦੀ ਰਫ਼ਤਾਰ ਜ਼ਿਆਦਾ ਸੀ। ਇਸ ਕਾਰਨ ਡਰਾਈਵਰ ਕੰਟਰੋਲ ਗੁਆ ਬੈਠਾ। ਲੋਕਾਂ ਮੁਤਾਬਕ ਸਕੂਲ ਬੱਸ ਦੇ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ। ਉਹ ਸ਼ਰਾਬ ਪੀ ਕੇ ਬੱਸ ਚਲਾ ਰਿਹਾ ਸੀ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਵੀ ਮੌਕੇ ‘ਤੇ ਪਹੁੰਚੀ। ਡਰਾਈਵਰ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























