ਹਰਿਆਣਾ ਵਿਚ ਸਕੂਲੀ ਬੱਸ ਹਾਦਸੇ ਤੋਂ ਬਾਅਦ ਪੰਜਾਬ ਵਿਚ ਪ੍ਰਸ਼ਾਸਨ ਵੱਲੋਂ ਸਖਤੀ ਕੀਤੀ ਗਈ ਹੈ। ਚੈਕਿੰਗ ਦੇ ਹੁਕਮ ਦਿੱਤੇ ਗਏ ਹਨ ਤੇ ਨਾਲ ਹੀ ਡਰਾਈਵਰਾਂ ਨੂੰ ਬੱਸਾਂ ਨੂੰ ਤੇਜ਼ ਨਾ ਚਲਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਪਰ ਬਾਵਜੂਦ ਇਸ ਦੇ ਸਕੂਲੀ ਬੱਸਾਂ ਲਗਾਤਾਰ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ, ਜਿਸ ਦਾ ਖਮਿਆਜ਼ਾ ਸਕੂਲੀ ਬੱਚਿਆਂ ਨੂੰ ਭੁਗਤਣਾ ਪੈ ਰਿਹਾ ਹੈ।
ਅੱਜ ਫਿਰ ਤੋਂ ਬਰਨਾਲਾ ਵਿਚ ਇਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸਕੂਲ ਬੱਸ ਵਿਚ 42 ਦੇ ਕਰੀਬ ਬੱਚੇ ਸਵਾਰ ਸਨ। ਸਵੇਰੇ ਲਗਭਗ 7.30 ਵਜੇ ਦੇ ਲਗਭਗ ਬੱਸ ਹਾਦਸੇ ਦਾ ਸ਼ਿਕਾਰ ਹੋਈ। ਜਾਣਕਾਰੀ ਮੁਤਾਬਕ ਬੱਸ ਦੀ ਰਫਤਾਰ ਬਹੁਤ ਤੇਜ਼ ਸੀ ਤੇ ਉਸ ਦੀ ਸੜਕ ‘ਤੇ ਟਰੱਕ ਨਾਲ ਟੱਕਰ ਹੋ ਗਈ।ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। 14 ਦੇ ਕਰੀਬ ਬੱਚੇ ਜ਼ਖਮੀ ਹੋਏ ਹਨ।
ਘਟਨਾ ਵਿਚ ਕਈ ਬੱਚੇ ਜਖਮੀ ਹੋਏ ਜਿਨ੍ਹਾਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ। 3 ਬੱਚਿਆਂ ਦੇ ਫਕੈਚਰ ਆਇਆ ਹੈ। ਇਕ ਬੱਚੇ ਦੇ ਸਿਰ ਵਿਚ ਸੱਟ ਲੱਗੀ ਹੈ, ਉਸ ਦੀ ਸੀਟੀ ਸਕੈਨ ਹੋਵੇਗੀ, ਇਸ ਲਈ ਉਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਚ ਰੈਫਰ ਕੀਤਾ ਗਿਆ। ਕਈ ਬੱਚੇ ਜਿਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਸਨ, ਉਨ੍ਹਾਂ ਨੂੰ ਫਸਟ ਐਡ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਗਨੀਮਤ ਰਹੀ ਕਿ ਹਾਦਸੇ ਵਿਚ ਕਿਸੇ ਵੀ ਬੱਚੇ ਦੇ ਗੰਭੀਰ ਸੱਟ ਨਹੀਂ ਲੱਗੀ।
ਮਿਲੀ ਜਾਣਕਾਰੀ ਮੁਤਾਬਕ ਬੱਸ ਦੀ ਰਫਤਾਰ ਕਾਫੀ ਤੇਜ਼ ਸੀ, ਜਿਸ ਕਾਰਨ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਜੇਕਰ ਸਕੂਲੀ ਬੱਸ ਦਾ ਡਰਾਈਵਰ ਸਮਾਂ ਰਹਿੰਦਿਆਂ ਬ੍ਰੇਕ ਲਗਾ ਦਿੰਦਾ ਤਾਂ ਹਾਦਸਾ ਹੋਣੋਂ ਬਚ ਜਾਣਾ ਸੀ।
ਵੀਡੀਓ ਲਈ ਕਲਿੱਕ ਕਰੋ -: