ਲਹਿਰਾਗਾਗਾ ਦੇ ਨੇੜਲੇ ਪਿੰਡ ਲੇਹਲ ਖੁਰਦ ਵਿੱਚ ਸਰਕਾਰੀ ਸਕੂਲ ਵਿੱਚ ਬੱਚਿਆਂ ਦੀ ਪੜ੍ਹਾਈ ਨਾ ਕਰਨ ਤੋਂ ਦੁਖੀ ਪਿੰਡ ਵਾਸੀਆਂ ਨੇ ਸਕੂਲ ਨੂੰ ਤਾਲਾ ਲਗਾ ਕੇ ਪ੍ਰਿੰਸੀਪਲ ਅਤੇ ਅਧਿਆਪਕ ਨੂੰ ਸਕੂਲ ਵਿੱਚ ਹੀ ਲਾਇਆ ਤਾਲਾ ਅਤੇ ਸਕੂਲ ਦੇ ਸਾਹਮਣੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰੇਸ਼ਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਸਕੂਲ ਵਿੱਚ ਅਧਿਆਪਕ ਥੋੜ੍ਹੇ ਹੀ ਹਨ, ਬੱਚੇ ਜ਼ਿਆਦਾ ਹਨ, ਉਨ੍ਹਾਂ ਦੀ ਪੜ੍ਹਾਈ ਬਿਲਕੁਲ ਵੀ ਨਹੀਂ ਹੋ ਰਹੀ, ਸਿਰਫ਼ ਇਕੱਠੇ ਕਰਕੇ ਬੈਠਾ ਲਿਆ ਜਾਂਦਾ ਹੈ।
ਪ੍ਰਦਰਸ਼ਨ ਕਰਦੇ ਹੋਏ ਪਿੰਡ ਵਾਸੀਆਂ ਨੇ ਮੀਡੀਆ ਕਰਮੀਆਂ ਨੂੰ ਦੱਸਿਆ ਕਿ ਇਹ ਸਾਡੇ ਪਿੰਡ ਦਾ ਸਰਕਾਰੀ ਸਕੂਲ ਹੈ, ਇੱਥੇ ਬੱਚਿਆਂ ਨੂੰ ਪੜ੍ਹਾਉਣ ਲਈ ਇੱਕ ਅਧਿਆਪਕ ਹੀ ਨਹੀਂ ਹੈ, ਇੱਥੇ ਜ਼ਿਆਦਾ ਬੱਚੇ ਹਨ ਅਤੇ ਇੱਥੇ 12 ਅਧਿਆਪਕ ਹਨ, ਉਹ ਹੀ ਬੱਚਿਆਂ ਨੂੰ ਪੜ੍ਹਾ ਰਹੇ ਹਨ। ਉਹ ਬੱਚਿਆ ਨੀ ਸਿਰਫ ਕੰਟਰੋਲ ਕਰਕੇ ਬੈਠਾ ਰਹੇ ਨੇ, ਇੱਥੇ ਪੜ੍ਹਾਈ ਬਿਲਕੁਲ ਨਹੀਂ ਹੁੰਦੀ, ਅਸੀਂ ਕਈ ਵਾਰ ਅਧਿਆਪਕਾਂ ਦੀ ਮੰਗ ਰੱਖ ਚੁੱਕੇ ਹਾਂ ਪਰ ਸਾਡੀ ਮੰਗ ਪੂਰੀ ਨਹੀਂ ਹੋਈ, ਜਿਸ ਕਾਰਨ ਅੱਜ ਅਸੀਂ ਸਕੂਲ ਨੂੰ ਤਾਲਾ ਲਗਾ ਕੇ ਸਕੂਲ ਅੱਗੇ ਪ੍ਰਦਰਸ਼ਨ ਕੀਤਾ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਉਨ੍ਹਾਂ ਕਿਹਾ ਕਿ ਸਿੱਖਿਆ ਸਭ ਤੋਂ ਜ਼ਰੂਰੀ ਹੈ ਜੇਕਰ ਸਾਡੇ ਬੱਚਿਆਂ ਦੀ ਪੜ੍ਹਾਈ ਨਾ ਹੋਈ ਤਾਂ ਅੱਗੇ ਉਨ੍ਹਾਂ ਦੀ ਜ਼ਿੰਦਗੀ ਦਾ ਕੀ ਬਣੇਗਾ, ਸਰਕਾਰ ਸਕੂਲ ਦੇ ਅੱਗੇ ਬੋਰਡ ਲਗਾ ਕੇ ਸਮਾਰਟ ਸਕੂਲ ਬਣਾਉਂਦੀ ਹੈ, ਪਰ ਇਮਾਰਤ ਨੂੰ ਬਾਹਰੋਂ ਸਮਾਰਟ ਬਣਾਉਣ ਦਾ ਕੀ ਫਾਇਦਾ, ਜਦੋਂ ਉੱਥੇ ਉਨ੍ਹਾਂ ਕਿਹਾ ਕਿ ਸਕੂਲ ਵਿੱਚ ਬੱਚਿਆਂ ਨੂੰ ਪੜ੍ਹਾਉਣ ਲਈ ਕੋਈ ਅਧਿਆਪਕ ਨਹੀਂ ਹੋਵੇਗਾ।ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਦੋਂ ਤੱਕ ਅਸੀਂ ਇਸੇ ਤਰ੍ਹਾਂ ਰੋਸ ਪ੍ਰਦਰਸ਼ਨ ਕਰਦੇ ਰਹਾਂਗੇ।
ਇਸ ਸਬੰਧੀ ਜਦੋਂ ਸਕੂਲ ਵਿੱਚ ਬੰਦ ਪਏ ਸਕੂਲ ਦੇ ਪ੍ਰਿੰਸੀਪਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਮੀਡੀਆ ਕਰਮੀਆਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਪਿੰਡ ਵਾਸੀਆਂ ਦਾ ਅਧਿਕਾਰ ਹੈ ਕਿ ਉਹ ਸਰਕਾਰ ਦੇ ਖਿਲਾਫ ਜਾਂ ਸਕੂਲ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹਨ, ਪਰ ਉਨ੍ਹਾਂ ਨੇ ਸਾਨੂੰ ਕੀ ਅੰਦਰ ਬੰਦ ਕਰ ਦਿੱਤਾ ਹੈ। ਅਤੇ ਇਸ ਨੂੰ ਤਾਲਾ ਲਗਾਉਣਾ ਗਲਤ ਹੈ।