ਪੰਜਾਬ ਦੇ ਸਾਰੇ ਸਕੂਲ-ਕਾਲਜਾਂ ਨੂੰ ਗੁਰਦਾਸਪੁਰ ਵਿੱਚ ਹੋਏ 4 ਸਾਲਾ ਬੱਚੀ ਨਾਲ ਜਬਰ-ਜ਼ਨਾਹ ਦੇ ਮਾਮਲੇ ਵਿੱਚ ਸਕੂਲ ਮੈਨੇਜਮੈਂਟ ‘ਤੇ ਪਰਚਾ ਦਰਜ ਕਰਨ ਤੇ ਗ੍ਰਿਫਤਾਰ ਕਰਨ ਦੇ ਰੋਸ ਵਜੋਂ ਬੰਦ ਰਖੇ ਜਾਣਗੇ।
ਦੱਸ ਦੇਈਏ ਕਿ ਗੁਰਦਾਸਪੁਰ ਸ਼ਹਿਰ ਵਿੱਚ ਸਾਲਾਂ ਬੱਚੀ ਨਾਲ ਜਬਰ-ਜ਼ਨਾਹ ਮਾਮਲੇ ਵਿੱਚ ਮੁੱਖ ਦੋਸ਼ੀ ਅਜੇ ਵੀ ਪੁਲਿਸ ਦੀ ਗ੍ਰਿਫਤ ਵਿੱਚ ਬਾਹਰ ਹੈ। ਦੂਜੇ ਪਾਸੇ ਪੁਲਿਸ ਨੇ ਸਕੂਲ ਮੈਨੇਜਮੈਂਟ ਖਿਲਾਫ ਮਾਮਲਾ ਦਰਜ ਕਰਕੇ ਸੁਖਜਿੰਦਰ ਸਕੂਲ ਦੇ ਮਾਲਿਕ ਸਵਿੰਦਰ ਸਿੰਘ ਗਿਲ ਤੇ ਭਤੀਜੇ ਜੈਦੀਪ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਦੋਵਾਂ ਨੂੰ ਨਿਆਇਆ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ ਦੇ ਸੱਦੇ ‘ਤੇ ਸੂਬੇ ਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ 11 ਅਪ੍ਰੈਲ ਸੋਮਵਾਰ ਨੂੰ ਬੰਦ ਰਖਣ ਦਾ ਫੈਸਲਾ ਕੀਤਾ ਗਿਆ ਹੈ।
ਦੱਸ ਦੇਈਏ ਕਿ ਗੁਰਦਾਸਪੁਰ ਸ਼ਹਿਰ ਵਿੱਚ ਸਾਲਾਂ ਬੱਚੀ ਨਾਲ ਜਬਰ-ਜ਼ਨਾਹ ਮਾਮਲੇ ਵਿੱਚ ਮੁੱਖ ਦੋਸ਼ੀ ਅਜੇ ਵੀ ਪੁਲਿਸ ਦੀ ਗ੍ਰਿਫਤ ਵਿੱਚ ਬਾਹਰ ਹੈ। ਦੂਜੇ ਪਾਸੇ ਪੁਲਿਸ ਨੇ ਸਕੂਲ ਮੈਨੇਜਮੈਂਟ ਖਿਲਾਫ ਮਾਮਲਾ ਦਰਜ ਕਰਕੇ ਸੁਖਜਿੰਦਰ ਸਕੂਲ ਦੇ ਮਾਲਿਕ ਸਵਿੰਦਰ ਸਿੰਘ ਗਿਲ ਤੇ ਭਤੀਜੇ ਜੈਦੀਪ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਦੋਵਾਂ ਨੂੰ ਨਿਆਇਆ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਕਿਹਾ ਗੁਰਦਾਸਪੁਰ ਦੇ ਸਕੂਲ ਦੀ ਚਾਰ ਸਾਲਾ ਬੱਚੀ ਨਾਲ ਜਬਰ-ਜ਼ਨਾਹ ਮਾਮਲੇ ਵਿੱਚ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਇਸ ਘਟਨਾ ਅਤੇ ਨਾਲ ਹੀ ਬਿਨਾਂ ਕਿਸੇ ਤੱਥਾਂ ਤੋਂ ਨਿਰਦੋਸ਼ ਮੈਨੇਜਮੈਂਟ ‘ਤੇ ਪਰਚਾ ਦਰਜ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸਾਰਾ ਇਲਾਕਾ ਜਾਣਦਾ ਹੈ ਕਿ ਮੈਨੇਜਮੈਂਟ ਨਿਰਦੋਸ਼ ਹੈ ਪਰ ਪੁਲਿਸ ਨੇ ਅਜੇ ਤੱਕ ਕੋਈ ਅਸਲ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ, ਜਿਸ ਦੇ ਰੋਸ ਵਜੋਂ ਹੁਣ 11 ਅਪ੍ਰੈਲ ਨੂੰ ਪੂਰੇ ਪੰਜਾਬ ਦੇ ਸਕੂਲ ਅਤੇ ਕਾਲਜ ਬੰਦ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ -: