ਪੰਜਾਬ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਵਿੱਦਿਅਕ ਸੈਸ਼ਨ ਨਾਲ ਸਕੂਲਾਂ ਦਾ ਸਮਾਂ ਵੀ ਬਦਲ ਜਾਵੇਗਾ। ਸਾਰੇ ਪ੍ਰਾਇਮਰੀ, ਮਿਡਲ, ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਣਗੇ। ਇਹ ਫੈਸਲਾ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਹੈ ਅਤੇ ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।
ਹਾਲਾਂਕਿ ਮਾਹਿਰਾਂ ਮੁਤਾਬਕ ਜੇ ਇਸ ਦੌਰਾਨ ਗਰਮੀ ਵਧਦੀ ਹੈ ਜਾਂ ਕੋਈ ਐਮਰਜੈਂਸੀ ਪੈਦਾ ਹੋ ਜਾਂਦੀ ਹੈ ਤਾਂ ਸਰਕਾਰ ਉਸ ਤੋਂ ਪਹਿਲਾਂ ਹੀ ਇਸ ਸਬੰਧੀ ਕੋਈ ਫੈਸਲਾ ਲੈ ਸਕਦੀ ਹੈ। ਇਸ ਤੋਂ ਪਹਿਲਾਂ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਸੀ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ ਇਹੀ ਸੀ।
ਇਹ ਵੀ ਪੜ੍ਹੋ : ਗੜ੍ਹਸ਼ੰਕਰ : ਨੂਡਲਸ ਦਾ ਲੰਗਰ ਖਾਣ ਨਾਲ ਬੱਚਿਆਂ ਦੀ ਵਿਗੜੀ ਸਿਹਤ, ਹਸਪਤਾਲ ਭਰਤੀ
ਵੀਡੀਓ ਲਈ ਕਲਿੱਕ ਕਰੋ -:
