ਤਰਨਤਾਰਨ ਵਿੱਚ SDM ਦੀ ਸਰਕਾਰੀ ਗੱਡੀ ਅਤੇ ਮੋਟਰਸਾਈਕਲ ਵਿਚਾਲੇ ਜ਼ੋਰਦਾਰ ਟੱਕਰ ਹੋਈ। ਇਸ ਭਿਆਨਕ ਹਾਦਸੇ ਵਿੱਚ ਬਾਈਕ ਸਵਾਰ ਮਾਂ ਅਤੇ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸ਼ਿਵ ਸਿੰਘ ਅਤੇ ਉਸਦੀ ਮਾਂ ਰਾਜ ਕੌਰ ਵਜੋਂ ਹੋਈ ਹੈ। ਨਾਲ ਹੀ ਹਾਦਸੇ ਵਿੱਚ SDM ਸਣੇ ਦੋ ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਪੱਟੀ ਦੇ SDM ਪ੍ਰੀਤਇੰਦਰ ਸਿੰਘ ਬੈਂਸ ਦੀ ਸਰਕਾਰੀ ਗੱਡੀ ਮੰਗਲਵਾਰ ਨੂੰ ਤਰਨਤਾਰਨ ਪੱਟੀ ਰੋਡ ‘ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਆਸਲ ਤੋਂ ਉਲਟ ਦਿਸ਼ਾ ਵਿੱਚ ਆ ਰਹੀ ਇੱਕ ਤੇਜ਼ ਰਫ਼ਤਾਰ ਬਾਈਕ SDM ਦੀ ਸਰਕਾਰੀ ਗੱਡੀ ਨਾਲ ਟਕਰਾ ਗਈ। ਹਾਦਸੇ ਦੌਰਾਨ ਬਾਈਕ ਸਵਾਰ ਸ਼ਿਵ ਸਿੰਘ ਅਤੇ ਉਸਦੀ ਮਾਂ ਰਾਜ ਕੌਰ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪਠਾਨਕੋਟ ਰੋਡ ਹਾਈਵੇਅ ‘ਤੇ ਵਾਪਰਿਆ ਹਾ.ਦਸਾ, 3 ਗੱਡੀਆਂ ਦੀ ਹੋਈ ਟੱ.ਕਰ, 2 ਲੋਕਾਂ ਦੀ ਗਈ ਜਾ.ਨ, 8 ਜ਼ਖਮੀ
ਜਦਕਿ SDM ਪ੍ਰੀਤ ਇੰਦਰ ਸਿੰਘ ਬੈਂਸ ਤੋਂ ਇਲਾਵਾ ਬਾਈਕ ਸਵਾਰ ਨੌਜਵਾਨ ਜ਼ਖਮੀ ਹੋ ਗਿਆ। ਜ਼ਖਮੀ SDM ਪ੍ਰੀਤਇੰਦਰ ਸਿੰਘ ਬੈਂਸ ਨੂੰ ਤਰਨਤਾਰਨ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
