ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਇਆ ਹੈ। ਇਨ੍ਹਾਂ ਸਾਰਿਆਂ ਨੂੰ ਪੰਜਾਬ ਲਿਆਂਦਾ ਜਾ ਚੁੱਕਾ ਹੈ। ਥੋੜ੍ਹੀ ਦੇਰ ਵਿਚ ਉਨ੍ਹਾਂ ਨੂੰ ਅਜਨਾਲਾ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਹ ਪੇਸ਼ੀ ਅਜਨਾਲਾ ਥਾਣਾ ਹਮਲੇ ਨਾਲ ਜੁੜੀ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਅੱਜ ਉਨ੍ਹਾਂ ਨੂੰ ਅਜਨਾਲਾ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਕੋਰਟ ਦੇ ਬਾਹਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੂੰ ਥੋੜ੍ਹੀ ਦੇਰ ਵਿਚ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਕੋਰਟ ਦੇ ਬਾਹਰ ਇਨ੍ਹਾਂ ਸੱਤ ਸਾਥੀਆਂ ਦੇ ਪਰਿਵਾਰਕ ਮੈਂਬਰ ਵੀ ਉਥੇ ਮੌਜੂਦ ਹਨ।
ਪੰਜਾਬ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਅੰਮ੍ਰਿਤਪਾਲ ਦੇ ਸੱਤ ਸਾਥੀਆਂ ਨੂੰ ਦੋ ਗਰੁੱਪਾਂ ਵਿੱਚ ਡਿਬਰੂਗੜ੍ਹ ਤੋਂ ਦਿੱਲੀ ਲਿਆਂਦਾ। ਦੇਰ ਸ਼ਾਮ ਜਦੋਂ ਸੱਤ ਸਾਥੀ ਦਿੱਲੀ ਪੁੱਜੇ ਤਾਂ ਦੇਰ ਰਾਤ ਉਨ੍ਹਾਂ ਨੂੰ ਅੰਮ੍ਰਿਤਸਰ ਭੇਜ ਦਿੱਤਾ ਗਿਆ। ਅੱਜ ਸਾਰੇ ਸਾਥੀਆਂ ਨੂੰ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਵਿੱਚ ਪੇਸ਼ ਕਰਕੇ ਫਰਵਰੀ 2023 ਵਿੱਚ ਥਾਣੇ ’ਤੇ ਹੋਏ ਹਮਲੇ ਸਬੰਧੀ ਰਿਮਾਂਡ ਹਾਸਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ, ਕੈਬਨਿਟ ਵੱਲੋਂ 2025-26 ਦੇ ਬਜਟ ਦੇ ਅਨੁਮਾਨਾਂ ਨੂੰ ਮਨਜ਼ੂਰੀ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਸਾਰਿਆਂ ‘ਤੇ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਨੂੰ ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ 6 ਦਿਨ ਪਹਿਲਾਂ ਪੰਜਾਬ ਪੁਲਿਸ ਅੰਮ੍ਰਿਤਪਾਲ ਦੇ ਸਾਥੀਆਂ ਭਗਵੰਤ ਸਿੰਘ ਉਰਫ ‘ਪ੍ਰਧਾਨਮੰਤਰੀ’ ਬਾਜੇਕੇ, ਅੰਮ੍ਰਿਤਪਾਲ ਸਿੰਘ ਦਾ ਚਾਚਾ ਹਰਜੀਤ ਸਿੰਘ, ਗੁਰਮੀਤ ਸਿੰਘ, ਬਸੰਤ ਸਿੰਘ, ਦਲਜੀਤ ਸਿੰਘ ਕਲਸੀ, ਗੁਰਿੰਦਰਪਾਲ ਗੁਰੀ ਔਜਲਾ ਤੇ ਕੁਲਵੰਤ ਧਾਰੀਵਾਲ ਨੂੰ ਲੈਣ ਲਈ ਅਸਾਮ ਦੇ ਡਿਬਰੂਗੜ੍ਹ ਪਹੁੰਚੀ ਸੀ।
ਵੀਡੀਓ ਲਈ ਕਲਿੱਕ ਕਰੋ -:
