ਮਾਨਸਾ ਜ਼ਿਲ੍ਹੇ ਦੀ ਬਰੇਟਾ ਪੁਲਿਸ ਨੇ ਇੱਕ ਢਾਬੇ ਦ ਆੜ ਵਿੱਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਢਾਬੇ ‘ਤੇ ਛਾਪਾ ਮਾਰਿਆ ਅਤੇ ਪੰਜ ਔਰਤਾਂ ਸਮੇਤ ਅੱਠ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਇਹ ਕਾਰਵਾਈ ਕਿਸ਼ਨਗੜ੍ਹ ਅਤੇ ਬਹਾਦਰਪੁਰ ਰੋਡ ‘ਤੇ ਬਰੇਟਾ ਪਿੰਡ ਦੇ ਇੱਕ ਢਾਬੇ ‘ਤੇ ਕੀਤੀ ਗਈ।

ਬਰੇਟਾ ਪੁਲਿਸ ਸਟੇਸ਼ਨ ਦੇ ਇੰਚਾਰਜ ਮੇਲਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸ਼ਨਗੜ੍ਹ-ਬਰੇਟਾ ਰੋਡ ‘ਤੇ ਇੱਕ ਢਾਬੇ ਵਿੱਚ ਚੱਲ ਰਹੇ ਦੇਹ ਵਪਾਰ ਦਾ ਧੰਦਾ ਚੱਲਣ ਬਾਰੇ ਸੂਚਨਾ ਮਿਲੀ ਸੀ। ਜਾਣਕਾਰੀ ਮੁਤਾਬਕ ਇੱਕ ਔਰਤ ਢਾਬਾ ਚਲਾ ਰਹੀ ਸੀ ਅਤੇ ਇਸਦੀ ਆੜ ਵਿੱਚ ਇਹ ਗੈਰ-ਕਾਨੂੰਨੀ ਗਤੀਵਿਧੀ ਚੱਲ ਰਹੀ ਸੀ।
ਇਹ ਵੀ ਪੜ੍ਹੋ : ਜੇਲ੍ਹ ‘ਚ ਬੰਦ ਸਾਬਕਾ DIG ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ
ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਛਾਪਾ ਮਾਰਿਆ ਅਤੇ ਪੰਜ ਔਰਤਾਂ ਸਮੇਤ ਅੱਠ ਲੋਕਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਬੁਢਲਾਡਾ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
























