ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਅੱਜ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌਧਰੀ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਹੈ। ਇਸ ਲਈ ਉਨ੍ਹਾਂ ਕਮੇਟੀ ਦੀ ਮੀਟਿੰਗ ਵਿਚ ਮਤਾ ਵੀ ਲਿਆਂਦਾ ਹੈ। ਇਸ ਦੇ ਨਾਲ ਹੀ ਨਰਾਇਣ ਸਿੰਘ ਚੌੜਾ ਖ਼ਿਲਾਫ਼ ਪੰਥਕ ਕਾਰਵਾਈ ਦੀ ਮੰਗ ਕੀਤੀ ਗਈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਰਾਇਣ ਸਿੰਘ ਚੌੜਾ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਕੀਤੇ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸੁਖਬੀਰ ਸਿੰਘ ’ਤੇ ਹਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਤੌਹੀਨ ਹੈ ਤੇ ਇਸ ਨਾਲ ਸ਼ਾਂਤਮਈ ਮਾਹੌਲ ਖ਼ਰਾਬ ਹੋਇਆ ਹੈ। ਹਮਲੇ ਦੀ ਜਾਂਚ ਨੂੰ ਲੈ ਕੇ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਾਂਚ ਕਮੇਟੀ ਨੂੰ ਰਿਪੋਰਟ 3 ਹਫਤਿਆਂ ਦੇ ਅੰਦਰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ ‘ਚ SC ਦਾ ਵੱਡਾ ਫੈਸਲਾ, ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਟਾਉਣ ਵਾਲੀ ਪਟੀਸ਼ਨ ਕੀਤੀ ਖਾਰਜ
ਵੀਡੀਓ ਲਈ ਕਲਿੱਕ ਕਰੋ -: