ਪੰਜਾਬ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦੇ ਲਈ ਸ਼੍ਰੋਮਣੀ ਗਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀਰਵਾਰ ਨੂੰ ਦਸਤਖਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਦਸਤਖਤ ਮੁਹਿੰਮ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕੀਤਾ ਗਿਆ। ਜਿਸ ਵਿੱਚ ਸਭ ਤੋਂ ਪਹਿਲਾਂ ਸ੍ਰੀ ਕੇਸਗੜ੍ਹ ਦੇ ਜੱਥੇਦਾਰ ਗਿਆਨੀ ਰਘੁਬੀਰ ਸਿੰਘ ਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਹਿੰਮ ਨੂੰ ਸ਼ੁਰੂ ਕੀਤਾ ਹੈ।
SGPC ਪ੍ਰਧਾਨ ਧਮਾਈ ਨੇ ਲੋਕਾਂ ਨੂੰ ਲੱਖਾਂ ਦੀ ਗਿਣਤੀ ਵਿੱਚ ਇਸ ਦਸਤਖਤ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਪ੍ਰਧਾਨ ਧਮਾਈ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਆਪਣੀ ਸਜ਼ਾ ਪੂਰੀ ਕੀਤੇ ਸਾਲਾਂ ਬੀਤ ਚੁੱਕੇ ਹਨ। ਇਸਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇੰਨਾ ਹੀ ਨਹੀਂ ਕੇਂਦਰ ਸਰਕਾਰ ਨੇ ਸਿੱਖਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪਰ ਇਹ ਹਾਲੇ ਤੱਕ ਸੰਭਵ ਨਹੀਂ ਹੋ ਸਕਿਆ। ਇਸ ਲਈ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਦੇ ਲਈ ਦਸਤਖਤ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਮਹਿਲਾ ਨੇ ਮੰਦਰ ਨੂੰ ਦਾਨ ਕਰ ਦਿੱਤੀ 1 ਕਰੋੜ ਦੀ ਜਾਇਦਾਦ, ਕਿਹਾ-‘ਪੁੱਤ ਨਾ ਕਰਨ ਸਾਡਾ ਅੰਤਿਮ ਸਸਕਾਰ’
ਐਡਵੋਕੇਟ ਧਾਮੀ ਨੇ ਕਿਹਾ ਕਿ SGPC ਵੱਲੋਂ ਲੱਖਾਂ ਦੀ ਗਿਣਤੀ ਵਿੱਚ ਫਾਰਮ ਛਪਵਾਏ ਜਾ ਰਹੇ ਹਨ। ਇਨ੍ਹਾਂ ਨੂੰ ਹਰ ਗੁਰੂਘਰ, ਕਸਬਿਆਂ ਤੇ ਸਿੱਖ ਸੰਸਥਾਵਾਂ ਵੱਲੋਂ ਭਰਵਾਇਆ ਜਾਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਨਾਲ ਆਪਣੀ ਸਮਰੱਥਾ ਅਨੁਸਾਰ ਫਾਰਮ ਲੈ ਕੇ ਜਾਂ ਦੀ ਅਪੀਲ ਕੀਤੀ ਤਾਂ ਜੋ ਲੋਕ ਆਪਣੇ ਆਸ-ਪਾਸ ਵਾਲਿਆਂ ਤੋਂ ਫਾਰਮ ਭਰਵਾਂ ਕੇ ਜਮ੍ਹਾਂ ਕਰਵਾ ਸਕਣ।
ਇਸ ਤੋਂ ਅੱਗੇ ਐਡਵੋਕੇਟ ਧਮਾਈ ਨੇ ਕਿਹਾ ਕਿ ਜਦੋਂ ਵੀ 1 ਲੱਖ ਫਾਰਮ ਭਰੇ ਜਾਣਗੇ, SGPC ਅਗਲਾ ਕਦਮ ਚੁੱਕੇਗੀ। ਇਹ ਸਾਰੇ ਫਾਰਮ ਭਰਨ ਵਾਲਿਆਂ ਦੇ ਨਾਮ, ਫੋਨ ਨੰਬਰ ਤੇ ਪਤਾ ਲੈ ਕੇ ਪੰਜਾਬ ਗਵਰਨਰ ਦੇ ਬਾਹਰ ਇੱਕ ਦਿਨ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਉਦੋਂ ਇਹ ਡਾਟਾ ਉਨ੍ਹਾਂ ਨੂੰ ਸੌਂਪੀ ਜਾਵੇਗਾ ਅਤੇ ਬਣਦੀ ਸਿੱਖਾਂ ਦੀ ਰਿਹਾਈ ਦੇ ਲਈ ਮੰਗ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: