SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਵਿੱਚ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਰਾਜਾਸਾਂਸੀ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ‘ਤੇ ਅਮਰੀਕਾ, ਕੈਨੇਡਾ ਤੇ ਯੂਰਪ ਤੋਂ ਆ ਰਹੀਆਂ ਉਡਾਨਾਂ ਨੂੰ ਪੂਰੇ ਹਫ਼ਤੇ ਆਉਣ ਦੀ ਮਨਜ਼ੂਰੀ ਦੇਣ ਦੀ ਮੰਗ ਕੀਤੀ ਹੈ । ਸ਼੍ਰੋਮਣੀ ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ।
ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਹਰਲੇ ਦੇਸ਼ਾਂ ਵਿੱਚ ਬੈਠੇ ਸਿੱਖ ਭਾਈਚਾਰੇ ਵੱਲੋਂ ਇਸਦੀ ਮੰਗ ਕੀਤੀ ਗਈ ਹੈ ਤਾਂ ਜੋ ਉਹ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਆਸਾਨੀ ਨਾਲ ਕਰ ਸਕਣ। ਉਨ੍ਹਾਂ ਕਿਹਾ ਕਿ ਅਮਰੀਕਾ, ਕੈਨੇਡਾ ਤੇ ਯੂਰਪੀ ਦੇਸ਼ਾਂ ਵਿੱਚ ਬੈਠੇ ਸਿੱਖ ਸ਼ਰਧਾਲੂ ਵੱਡੀ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਉਂਦੇ ਹਨ, ਪਰ ਉਡਾਨਾਂ ਘੱਟ ਆਉਣ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ: ਰੂਸ ਦੀ ਚਿਤਾਵਨੀ- ‘300 ਡਾਲਰ ‘ਤੇ ਪਹੁੰਚੇਗਾ ਕੱਚਾ ਤੇਲ, ਬੰਦ ਕਰ ਦੇਵਾਂਗੇ ਗੈਸ ਸਪਲਾਈ’
ਇਸ ਤੋਂ ਅੱਗੇ ਉਨ੍ਹਾਂ ਨੇ ਕਿਹਾ ਕਿ ਯੂਕਰੇਨ ਤੋਂ ਜਿਹੜੇ ਬੱਚੇ ਪੰਜਾਬ ਆ ਰਹੇ ਹਨ ਉਨ੍ਹਾਂ ਤੋਂ ਇੰਡੋ-ਕੈਨੇਡੀਅਨ ਬੱਸ ਰਾਹੀਂ ਕੀਤੇ ਸਫ਼ਰ ਦਾ ਕੋਈ ਵੀ ਕਿਰਾਇਆ ਨਹੀਂ ਲਿਆ ਜਾਵੇਗਾ। ਇਸ ਤੋਂ ਇਲਾਵਾ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਰਿਫਰਸ਼ਮੈਂਟ ਦਾ ਪ੍ਰਬੰਧ ਕੀਤਾ ਜਾਵੇਗਾ।
ਦੱਸ ਦੇਈਏ ਕਿ ਇਸ ਦੌਰਾਨ ਉਨ੍ਹਾਂ ਨੇ ਮੰਗਲੌਰ ਵਿੱਚ ਵੀ ਉਠੇ ਪਟਕੇ ਦੇ ਮਸਲੇ ਨੂੰ ਕਾਫੀ ਚਿੰਤਾਜਨਕ ਦੱਸਿਆ । ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਖ਼ਿਲਾਫ਼ ਅਜਿਹੀਆਂ ਹਰਕਤਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੰਗਲੌਰ ਵਿੱਚ ਇਸ ਮਾਮਲੇ ਦੀ ਜਾਂਚ ਲਈ ਇੱਕ ਵਫਦ ਭੇਜਿਆ ਗਿਆ ਸੀ। ਜਿਸ ਵੱਲੋਂ ਇਸ ਮਾਮਲੇ ਦੀ ਸਾਰੀ ਜਾਣਕਾਰੀ ਇਕੱਠੀ ਕੀਤੀ ਗਈ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਵੀ ਘਟਨਾ ਨਾ ਵਾਪਰ ਸਕੇ ।
ਵੀਡੀਓ ਲਈ ਕਲਿੱਕ ਕਰੋ -: