ਚੰਡੀਗੜ੍ਹ ਵਿੱਚ ਅਗਰਬੱਤੀ ਬਣਾਉਣ ਵਾਲੀ ਇੱਕ ਕੰਪਨੀ ਜਪੁਜੀ ਸਾਹਿਬ ਦੇ ਗੁਟਕਾ ਸਾਹਿਬ ਨੂੰ ਹਿੰਦੀ ਵਿੱਚ ਪ੍ਰਕਾਸ਼ਿਤ ਕਰ ਕੇ ਅਗਰਬੱਤੀ ਨਾਲ ਵੇਚ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਨੋਟਿਸ ਲੈਂਦਿਆਂ ਇੱਕ ਕਮੇਟੀ ਦਾ ਗਠਨ ਕਰਕੇ ਜਾਂਚ ਦੇ ਹੁਕਮ ਦਿੱਤੇ ਹਨ।
ਮਿਲੀ ਜਾਣਕਾਰੀ ਅਨੁਸਾਰ ਅਗਰਬੱਤੀ ਬਣਾਉਣ ਵਾਲੀ ਇੱਕ ਕੰਪਨੀ ਖਿਲਾਫ ਸ਼੍ਰੋਮਣੀ ਕਮੇਟੀ ਕੋਲ ਸ਼ਿਕਾਇਤ ਪਹੁੰਚੀ ਸੀ, ਜਿਸ ਤੋਂ ਬਾਅਦ ਚੇਅਰਮੈਨ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਦੇ ਧਾਰਮਿਕ ਵਿਭਾਗ ਨੂੰ ਜਾਂਚ ਕਰਨ ਲਈ ਕਿਹਾ ਹੈ। ਪ੍ਰਧਾਨ ਧਾਮੀ ਦਾ ਕਹਿਣਾ ਹੈ ਕਿ ਗੁਰਬਾਣੀ ਨੂੰ ਵਪਾਰਕ ਹਿੱਤਾਂ ਲਈ ਵਰਤਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜਾਂਚ ਦੀ ਰਿਪੋਰਟ ਦੇ ਆਧਾਰ ’ਤੇ ਸਬੰਧਤ ਕੰਪਨੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਵਿੱਤ ਮੰਤਰੀ ਹਰਪਾਲ ਚੀਮਾ ਦਾ ਐਲਾਨ-‘ਲੋਕ ‘ਖੁਦ’ ਬਣਾਉਣਗੇ ਪੰਜਾਬ ਦਾ ਬਜਟ, ਪੋਰਟਲ ਕੀਤਾ ਲਾਂਚ’
ਸ਼੍ਰੋਮਣੀ ਕਮੇਟੀ ਦੇ ਸਹਾਇਕ ਸਕੱਤਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਵਿਅਕਤੀ ਨੇ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਲਿਆਂਦਾ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਂਚ ਦੇ ਹੁਕਮ ਦਿੱਤੇ ਹਨ । ਚੰਡੀਗੜ੍ਹ ਸਥਿਤ ਇੱਕ ਕੰਪਨੀ ਅਗਰਬੱਤੀ ਬਣਾਉਂਦੀ ਹੈ। ਕੰਪਨੀ ਨੇ ਹਿੰਦੀ ਭਾਸ਼ਾ ਵਿੱਚ ਜਪੁਜੀ ਸਾਹਿਬ ਦਾ ਗੁਟਕਾ ਤਿਆਰ ਕੀਤਾ ਹੈ ਅਤੇ ਉਸ ਨਾਲ ਉਹ ਆਪਣੀ ਕੰਪਨੀ ਦੀ ਮਸ਼ਹੂਰੀ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਅਗਰਬੱਤੀ ਬਣਾਉਣ ਵਾਲੀ ਕੰਪਨੀ ਗੁਟਕਾ ਸਾਹਿਬ ਅਗਰਬੱਤੀ ਦੇ ਡੱਬਿਆਂ ਵਿੱਚ ਪੈਕ ਕਰਕੇ ਭੇਜ ਰਹੀ ਹੈ। ਐਸਜੀਪੀਸੀ ਪ੍ਰਧਾਨ ਦਾ ਕਹਿਣਾ ਹੈ ਕਿ ਇਹ ਮਾਮਲਾ ਬਹੁਤ ਗੰਭੀਰ ਹੈ। ਇਸ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਇਸ ਦੇ ਨਾਲ ਹੀ ਇਹ ਪਵਿੱਤਰ ਗੁਰਬਾਣੀ ਦਾ ਵੀ ਅਪਮਾਨ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਦੇ ਆਦੇਸ਼ ਦਿੱਤੇ ਗਏ ਹਨ ਅਤੇ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: