ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਇਸ ਹਫ਼ਤੇ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 22 ਮਾਰਚ ਨੂੰ ਬਾਅਦ ਦੁਪਹਿਰ 2.30 ਵਜੇ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਇਸ ਮੀਟਿੰਗ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ ਹੈ।

Shiromani Akali Dal called
ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਵਿੱਚ ਲਿਖਿਆ ਹੈ ਕਿ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੀ ਰਣਨੀਤੀ ਨੂੰ ਵਿਸਥਾਰ ਨਾਲ ਅੰਤਿਮ ਰੂਪ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਬੈਠਕ ‘ਚ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਮਨਜਿੰਦਰ ਸਿੰਘ ਬਿੱਟੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਮੁਕਤਸਰ ਸਾਹਿਬ (ਸ਼ਹਿਰੀ) ਦਾ ਪ੍ਰਧਾਨ ਕੀਤਾ ਨਿਯੁਕਤ
ਇਸ ਮੀਟਿੰਗ ਵਿੱਚ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪਣੀ ਰਣਨੀਤੀ ਬਣਾਏਗੀ। ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਭਾਜਪਾ ਨਾਲ ਗਠਜੋੜ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ। ਉਮੀਦਵਾਰਾਂ ਬਾਰੇ ਵੀ ਵਿਚਾਰ ਚਰਚਾ ਹੋਵੇਗੀ। ਹਾਲਾਂਕਿ ਹੁਣ ਤੱਕ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ‘ਤੇ ਹਨ।
ਵੀਡੀਓ ਲਈ ਕਲਿੱਕ ਕਰੋ -:
