ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਰਣਧੀਰ ਸਿੰਘ ਚੀਮਾ ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 97 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਿਆ। ਰਣਧੀਰ ਸਿੰਘ ਚੀਮਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ, ਜਿਸ ਤੋਂ ਬਾਅਦ ਅੱਜ ਉਹ ਦੁਨੀਆ ਨੂੰ ਅਲਵਿਦਾ ਆਖ ਗਏ। ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਕਰੀਮਪੁਰਾ ਦੀ ਸ਼ਮਸ਼ਾਨ ਘਾਟ ਵਿੱਚ ਅੱਜ ਸ਼ਾਮ 4 ਵਜੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਨੇ ਰਣਧੀਰ ਸਿੰਘ ਚੀਮਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਲਿਖਿਆ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ.ਰਣਧੀਰ ਸਿੰਘ ਚੀਮਾ ਅੱਜ ਸਦੀਵੀ ਵਿਛੋੜਾ ਦੇ ਗਏ ਹਨ। ਪਰਮਾਤਮਾ ਉਹਨਾਂ ਦੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵਿੱਚ ਉਹਨਾਂ ਵੱਲੋਂ ਨਿਭਾਈਆਂ ਸੇਵਾਵਾਂ ਕਰਕੇ ਉਹਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਨੂੰ ਲਿਆਂਦਾ ਜਾਵੇਗਾ ਪੰਜਾਬ, ਪਪਲਪ੍ਰੀਤ ਦੀ ਨਜ਼ਰਬੰਦੀ ਦੀ ਮਿਆਦ ਅੱਜ ਹੋਈ ਖ਼ਤਮ
ਵੀਡੀਓ ਲਈ ਕਲਿੱਕ ਕਰੋ -:
