ਸੂਬੇ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਪੰਜਾਬ ਬਚਾਓ ਯਾਤਰਾ’ ਮੁਲਤਵੀ ਕਰ ਦਿੱਤੀ ਹੈ। ਇਹ ਫੈਸਲਾ ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਲਿਆ ਗਿਆ ਹੈ। ਸਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਭਲਕੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਮੀਟਿੰਗ ਸੱਦੀ ਹੈ। ਇਹ ਜਾਣਕਾਰੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਦਿੱਤੀ ਹੈ।
ਇਹ ਵੀ ਪੜ੍ਹੋ : ਸਿੱਖਾਂ ਦੇ ਰੋਹ ਅੱਗੇ ਝੁਕੀ ਮਹਾਰਾਸ਼ਟਰ ਸਰਕਾਰ, ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ’ਚ ਸੋਧ ਦਾ ਬਿੱਲ ਰੋਕਿਆ
ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ-‘ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਹੱਕਾਂ ਲਈ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਇਕਜੁੱਟਤਾ ਵਜੋਂ ਪਾਰਟੀ ਦੀ ਚੱਲ ਰਹੀ “ਪੰਜਾਬ ਬਚਾਓ ਯਾਤਰਾ” ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਅਣਥਕ ਕੰਮ ਕੀਤਾ ਹੈ ਅਤੇ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਹੈ। ਮੌਜੂਦਾ ਸਥਿਤੀ ‘ਤੇ ਵਿਚਾਰ ਕਰਨ ਲਈ ਪਾਰਟੀ ਦੀ ਕੋਰ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ 15 ਫਰਵਰੀ 2024 (ਵੀਰਵਾਰ) ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਬੁਲਾਈ ਗਈ ਹੈ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”