ਬਠਿੰਡਾ ਵਿਚ ਨਸ਼ਿਆਂ ਖਿਲਾਫ ਕਾਰਵਾਈ ਨਾ ਕਰਨ ‘ਤੇ ਵੱਡਾ ਐਕਸ਼ਨ ਲੈਂਦੇ ਹੋਏ ਐਸ.ਐਚ.ਓ ਅਤੇ ਸਹਾਇਕ ਐਸ.ਐਚ.ਓ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ SSP ਬਠਿੰਡਾ ਅਮਨੀਤ ਕੌਂਡਲ ਨੇ ਸਾਂਝੀ ਕੀਤੀ।
ਐਸਐਸਪੀ ਅਮਨੀਤ ਕੋਂਡਲ ਨੇ ਥਾਣਾ ਸਿਵਲ ਲਾਈਨ ਦੇ ਐਸਐਚਓ ਰਵਿੰਦਰ ਸਿੰਘ ਅਤੇ ਐਡੀਸ਼ਨਲ ਐਸਐਚਓ ਬੇਅੰਤ ਸਿੰਘ ਨੂੰ ਸਿਵਲ ਲਾਈਨ ਥਾਣਾ ਖੇਤਰ ਵਿੱਚ ਨਸ਼ਾਖੋਰੀ ਨੂੰ ਰੋਕਣ ਵਿੱਚ ਅਸਫਲ ਰਹਿਣ ਕਾਰਨ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਵੀਰਵਾਰ ਸ਼ਾਮ ਨੂੰ ਕੀਤੀ ਗਈ, ਜਿਸ ਦੀ ਪੁਸ਼ਟੀ ਖੁਦ ਐਸਐਸਪੀ ਅਮਨਿਤ ਕੋਂਡਲ ਨੇ ਕੀਤੀ।

ਸੂਤਰਾਂ ਮੁਤਾਬਕ ਸਿਵਲ ਲਾਈਨ ਥਾਣੇ ਅਧੀਨ ਆਉਂਦੀ ਧੋਬੀਆਣਾ ਬਸਤੀ ਵਿੱਚ ਪਿਛਲੇ ਕਾਫੀ ਸਮੇਂ ਤੋਂ ਚਿੱਟੇ ਦੀ ਵੱਡੇ ਪੱਧਰ ’ਤੇ ਤਸਕਰੀ ਅਤੇ ਵਿਕਰੀ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਸਬੰਧੀ ਸਥਾਨਕ ਲੋਕਾਂ ਵੱਲੋਂ ਐਸਐਸਪੀ ਅਤੇ ਡੀਆਈਜੀ ਨੂੰ ਕਈ ਵਾਰ ਲਿਖਤੀ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ। ਸ਼ਿਕਾਇਤਾਂ ਦੀ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ : ਫੜ੍ਹਿਆ ਗਿਆ ਪੰਜਾਬ ‘ਚ ਗ੍ਰਨੇਡ ਹਮਲਿਆਂ ਦਾ ਮਾਸਟਰਮਾਈਂਡ! ‘ਹੈਪੀ ਪਾਸ਼ੀਆ’ ਅਮਰੀਕਾ ‘ਚ ਗ੍ਰਿਫਤਾਰ
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸਰਕਾਰ ਨੇ ਨਸ਼ਾ ਖਤਮ ਕਰਨ ਲਈ ਮੁਹਿੰਮ ਵਿੱਢੀ ਹੋਈ ਹੈ, ਜਿਸ ਦੇ ਚੱਲਦਿਆਂ ਪੰਜਾਬ ਪੁਲਿਸ ਲਗਾਤਾਰ ਐਕਸ਼ਨ ਵਿਚ ਹੈ। ਪਰ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਥਾਣਾ ਸਿਵਲ ਲਾਈਨ ਦੇ ਕਿਸੇ SHO ਅਤੇ ਐਡੀਸ਼ਨਲ SHO ਨੂੰ ਆਪਣੇ ਖੇਤਰ ਵਿੱਚ ਨਸ਼ਾ ਰੋਕਣ ਵਿੱਚ ਅਸਫਲ ਰਹਿਣ ਕਾਰਨ ਸਸਪੈਂਡ ਕੀਤਾ ਗਿਆ ਹੋਵੇ।
SSP ਅਮਨੀਤ ਕੌਂਡਲ ਨੇ ਸਪੱਸ਼ਟ ਕਰ ਦਿੱਤਾ ਕਿ ਇਸ ਤਰ੍ਹਾਂ ਦੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਪੁਲਿਸ ਮੁਲਾਜ਼ਮ ਜਾਂ ਅਧਿਕਾਰੀ ਨਸ਼ੇ ਖਿਲਾਫ਼ ਕਾਰਵਾਈ ਕਰਨ ਵਿੱਚ ਅਸਫਲ ਰਿਹਾ ਜਾਂ ਇਸ ਮਾਮਲੇ ਵਿਚ ਕਿਸੇ ਦੀ ਵੀ ਗਲਤੀ ਨਿਕਲੀ ਤਾਂ ਉਸ ਵਿਰੁੱਧ ਵੀ ਸਖਤ ਕਦਮ ਚੁੱਕੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
























