ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ਨੀਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਰੈਲੀ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ‘ਸਿਆਸੀ ਸੈਲਾਨੀ’ ਕਰਾਰ ਦਿੱਤਾ। ਸਿੱਧੂ ਨੇ ਕਿਹਾ ਕਿ ਕੇਜਰੀਵਾਲ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਝੂਠੇ’ ਵਾਅਦੇ ਕਰ ਰਿਹਾ ਹੈ। ਸਿੱਧੂ ਨੇ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੂੰ ਰੁਜ਼ਗਾਰ ਦੇ ਮੁੱਦੇ ‘ਤੇ ਬਹਿਸ ਕਰਨ ਦੀ ਚੁਣੌਤੀ ਦਿੱਤੀ ਅਤੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਦਿੱਲੀ ‘ਚ ਅੱਠ ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਨੇ ਸਿਰਫ਼ 440 ਨੌਕਰੀਆਂ ਹੀ ਦਿੱਤੀਆਂ ਹਨ।
ਕਾਂਗਰਸੀ ਆਗੂ ਨੇ ਕਿਹਾ, “ਪੰਜਾਬ ਵਿੱਚ ਕਿਤੇ ਵੀ (ਮੇਰੇ ਨਾਲ) ਆਓ ਅਤੇ ਬੈਠੋ। ਮੈਨੂੰ ਦਿੱਲੀ ਵਿੱਚ ਵੀ ਬੁਲਾਓ। ਤੁਹਾਡੇ ਘਰ ਬੈਠਾਂਗੇ, ਟੀਵੀ ਚੈਨਲ ਵੀ ਲਾਵਾਂਗੇ। ਜੇਕਰ ਸਿੱਧੂ ਹਾਰ ਗਏ ਤਾਂ (ਮੈਂ) ਰਾਜਨੀਤੀ ਛੱਡ ਦੇਵਾਂਗਾ।”
ਉੱਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਕ ਨਵੀਂ ਮੁਸੀਬਤ ਵਿੱਚ ਫਸਦੇ ਨਜ਼ਰ ਆ ਰਹੇ ਹਨ। ਨਵਜੋਤ ਸਿੰਘ ਸਿੱਧੂ ਵੱਲੋਂ ਇਕ ਪ੍ਰੈੱਸ ਕਾਨਫਰੰਸ ਦੌਰਾਨ ਅਪਸ਼ਬਦ ਬੋਲੇ ਗਏ ਹਨ। ਪ੍ਰੈਸ ਕਾਨਫਰੰਸ ਵਿੱਚ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਗਾਲ੍ਹਾਂ ਕੱਢੀਆਂ। ਸਿੱਧੂ ਵੱਲੋਂ ਗਾਲ੍ਹਾਂ ਕੱਢਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: