Sidhu lashed out at central government: ਨਵੀਂ ਦਿੱਲੀ: ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਸਾਨ ਅੰਦੋਲਨ ਲਈ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਨੇ ਦਿੱਲੀ-ਹਰਿਆਣਾ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਹੋਏ ਟਕਰਾਅ ਦੀਆਂ ਤਸਵੀਰਾਂ ਟਵੀਟ ਕਰਕੇ ਕੇਂਦਰ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਸਿੱਧੂ ਨੇ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਸਾਨੀ ਅੰਦੋਲਨ ਦੀ ਵੀਡੀਓ ਸਾਂਝੀ ਕੀਤੀ ।
ਉਨ੍ਹਾਂ ਕਿਹਾ ਕਿ ਇੱਕ ਰਾਸ਼ਟਰੀ ਬਹਿਸ ਹੋਣੀ ਚਾਹੀਦੀ ਹੈ ਕਿ ਸਰਕਾਰੀ ਖਜ਼ਾਨੇ ਤੋਂ ਪੂੰਜੀਪਤੀਆਂ ਨੂੰ ਮਦਦ ਮਿਲ ਰਹੀ ਹੈ ਜਾਂ ਆਮ ਆਦਮੀ ਨੂੰ। ਗੌਰਤਲਬ ਹੈ ਕਿ ਪੰਜਾਬ ਦੇ ਕਿਸਾਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ । ਕਿਸਾਨਾਂ ਨੇ ਹਰਿਆਣਾ ਰਾਹੀਂ ਦਿੱਲੀ ਕੂਚ ਦੀ ਘੋਸ਼ਣਾ ਕੀਤੀ ਸੀ । ਪਿਛਲੇ ਦੋ ਦਿਨਾਂ ਵਿੱਚ ਦਿੱਲੀ-ਹਰਿਆਣਾ ਸਰਹੱਦ ‘ਤੇ ਕਈ ਥਾਵਾਂ ‘ਤੇ ਕਿਸਾਨਾਂ ਅਤੇ ਦਿੱਲੀ ਪੁਲਿਸ ਵਿਚਾਲੇ ਝੜਪਾਂ ਦੇਖਣ ਨੂੰ ਮਿਲੀਆਂ ਹਨ।
ਸਿੱਧੂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਲੋਕਾਂ ਦੇ ਪੈਸੇ ਤੋਂ ਟੈਕਸ ਇਕੱਠੇ ਕਰਦੀ ਹੈ, ਪਰ ਇਸ ਆਮਦਨੀ ਜਾਂ ਆਮਦਨ ਦੀ ਵਰਤੋਂ 0.1 ਪ੍ਰਤੀਸ਼ਤ ਕਾਰਪੋਰੇਟ ਭਾਰਤ ਦੀ ਮਦਦ ਲਈ ਕੀਤੀ ਜਾਂਦੀ ਹੈ । ਜਿਸ ਨੂੰ ਐਨਪੀਏ ਜਾਂ ਇਸਨੂੰ ਬੱਟੇ ਖਾਤੇ ਵਿੱਚ ਪਾ ਦਿੱਤਾ ਜਾਂਦਾ ਹੈ ਜਾਂ ਫਿਰ ਇਸ ਪੈਸੇ ਦੀ ਵਰਤੋਂ ਆਮ ਆਦਮੀ ਨੂੰ ਲਾਭ ਪਹੁੰਚਾਉਣ ਵਾਲੀ ਸਮਾਜਿਕ ਸੁਰੱਖਿਆ ਸਕੀਮਾਂ ਵਿੱਚ ਕੀਤੀ ਜਾਣੀ ਚਾਹੀਦੀ ਹੈ। ਕਿਸਾਨਾਂ, ਛੋਟੇ ਕਾਰੋਬਾਰੀਆਂ, ਮੱਧ ਵਰਗ ਦੇ ਲੋਕਾਂ ਨੂੰ ਸਮਾਜਿਕ ਸੁਰੱਖਿਆ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ‘ਤੇ ਰਾਸ਼ਟਰੀ ਬਹਿਸ ਦੀ ਵਕਾਲਤ ਵੀ ਕੀਤੀ।
ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਸ਼ਨੀਵਾਰ ਨੂੰ ਕੇਂਦਰ ਦੇ ਨਵੇਂ ਖੇਤ ਕਾਨੂੰਨਾਂ ਦੇ ਵਿਰੋਧ ਵਿੱਚ ਰਾਸ਼ਟਰੀ ਰਾਜਧਾਨੀ ਵੱਲ ਜਾਣ ਵਾਲੀਆਂ ਸੜਕਾਂ ’ਤੇ ਰੋਕ ਲਗਾ ਦਿੱਤੀ। ਹਾਲਾਂਕਿ ਪੁਲਿਸ ਨੇ ਨਿਰੰਕਾਰੀ ਸਮਾਗਮ ਗਰਾਉਂਡ ਵਿਖੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਪ੍ਰਵੇਸ਼ ਕਰਨ ਦੀ ਆਗਿਆ ਦੇ ਦਿੱਤੀ ਹੈ, ਪਰ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਉਦੋਂ ਤਕ ਰਾਸ਼ਟਰੀ ਰਾਜਧਾਨੀ ਦੀਆਂ ਸੜਕਾਂ ‘ਤੇ ਰੋਕ ਲਗਾਉਣਗੇ ਜਦੋਂ ਤੱਕ ਪ੍ਰਧਾਨ ਮੰਤਰੀ ਦਖਲਅੰਦਾਜ਼ੀ ਨਹੀਂ ਕਰਦੇ ਅਤੇ ਇਹ ਭਰੋਸਾ ਨਹੀਂ ਦਿੰਦੇ ਕਿ ਐਮਐਸਪੀ ਅਤੇ ਮੰਡੀ ਪ੍ਰਣਾਲੀ ਨੂੰ ਖਤਮ ਨਹੀਂ ਕੀਤਾ ਜਾਵੇਗਾ।
ਇਹ ਵੀ ਦੇਖੋ: ਕਿਰਸਾਨੀ ਧਰਨਿਆਂ ‘ਚ ਦੇਖੋ ਲੰਗਰ ਸੇਵਾ ਦਾ ਅਸਲ ਮਕਸਦ ਅਤੇ ਭਾਵਨਾ