ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਜੀਵਨ ਜੋਤ ਨੂੰ ਦਿੱਲੀ ਏਅਰਪੋਰਟ ਤੋਂ ਕਾਬੂ ਕੀਤਾ ਹੈ। ਪੰਜਾਬ ਪੁਲਿਸ ਲੰਮੇ ਸਮੇਂ ਤੋਂ ਇਸ ਮੁਲਜ਼ਮ ਦੀ ਭਾਲ ਕਰ ਰਹੀ ਸੀ।
ਜੀਵਨ ਜੋਤ ਦਾ ਨਾਮ ਮੂਸੇਵਾਲਾ ਕਤਲਕਾਂਡ ‘ਚ ਆਇਆ ਸੀ। ਉਦੋਂ ਤੋਂ ਹੀ ਪੰਜਾਬ ਪੁਲਿਸ ਇਸ ਦੀ ਭਾਲ ‘ਚ ਜੁਟੀ ਹੋਈ ਸੀ ਤੇ ਹੁਣ ਇਸ ਨੂੰ ਦਿੱਲੀ ਏਅਰਪੋਰਟ ਤੋਂ ਪੁਲਿਸ ਨੇ ਆਪਣੀ ਗ੍ਰਿਫਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲਦ ਹੀ ਮਾਨਸਾ ਪੁਲਿਸ ਦਿੱਲੀ ਪਹੁੰਚ ਕੇ ਇਸ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਵਾਪਸ ਮਾਨਸਾ ਲੈ ਕੇ ਆਵੇਗੀ।
ਇਹ ਵੀ ਪੜ੍ਹੋ : ਜਲੰਧਰ ‘ਚ ਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰ.ਨੇ.ਡ ਹ.ਮ.ਲਾ ! ਫੋਰੈਂਸਿਕ ਟੀਮ ਵੱਲੋਂ ਜਾਂਚ ਜਾਰੀ
ਦੱਸ ਦਈਏ 29 ਮਈ, 2022 ਦੀ ਸ਼ਾਮ ਮਸ਼ਹੂਰ ਮਾਨਸਾ ਦੇ ਪਿੰਡ ਜਵਾਹਰ ਕੇ ਵਿਖੇ ਪੰਜਾਬੀ ਗਾਇਕ, ਗੀਤਕਾਰ ਅਤੇ ਅਦਾਕਾਰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਕੈਨੇਡਾ ਸਥਿਤ ਨਾਮੀ ਗੈਂਗਸਟਰ ਅਤੇ ਜੇਲ੍ਹ ਵਿੱਚ ਬੰਦ ਇੱਕ ਨਾਮੀ ਬਦਮਾਸ਼ ਇਸ ਕਤਲਕਾਂਡ ਦਾ ਮਾਸਟਮਾਈਂਡ ਨਿਕਲਿਆ ਸੀ।
ਵੀਡੀਓ ਲਈ ਕਲਿੱਕ ਕਰੋ -:
