ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਮੰਗਲਵਾਰ ਨੂੰ ਕੀਤਾ ਜਾਵੇਗਾ । ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਨੂੰ ਮੰਗਲਵਾਰ ਨੂੰ ਉਸਦੇ ਪਰਿਵਾਰ ਹਵਾਲੇ ਕਰ ਦਿੱਤਾ ਗਿਆ । ਜਿਸ ਤੋਂ ਬਾਅਦ ਹੁਣ ਮੂਸੇਵਾਲਾ ਦੀ ਮ੍ਰਿਤਕ ਉਸਦੇ ਜੱਦੀ ਪਿੰਡ ਮੂਸਾ ਵਿਖੇ ਉਸਦੇ ਘਰ ਪਹੁੰਚ ਗਈ ਹੈ। ਉਸਦੇ ਪਿਤਾ ਉਸਦੀ ਮ੍ਰਿਤਕ ਦੇਹ ਨੂੰ ਘਰ ਲੈ ਕੇ ਪਹੁੰਚੇ ਹਨ।
ਸਿੱਧੂ ਦੀ ਮ੍ਰਿਤਕ ਦੇਹ ਨੂੰ ਹੁਣ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ । ਜਿਸ ਤੋਂ ਬਾਅਦ ਦੁਪਹਿਰ 12 ਵਜੇ ਦੇ ਕਰੀਬ ਅੰਤਿਮ ਸਸਕਾਰ ਕੀਤਾ ਜਾਵੇਗਾ। ਪ੍ਰਸ਼ਾਸਨ ਨੇ ਇਸਨੂੰ ਲੈ ਕੇ ਪੂਰੀ ਤਿਆਰੀ ਕਰ ਲਈ ਹੈ ਅਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਪ੍ਰਸ਼ੰਸਕ ਵੱਡੀ ਗਿਣਤੀ ਵਿੱਚ ਪਿੰਡ ਮੂਸਾ ਵਿਖੇ ਪਹੁੰਚ ਰਹੇ ਹਨ।
ਇਸ ਤੋਂ ਪਹਿਲਾਂ ਪਰਿਵਾਰ ਆਪਣੀਆਂ ਮੰਗਾਂ ਨੂੰ ਲੈ ਕੇ ਪੋਸਟਮਾਰਟਮ ਨਾ ਕਰਵਾਉਣ ‘ਤੇ ਅੜੇ ਰਿਹਾ ਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਭਰੋਸੇ ਤੋਂ ਬਾਅਦ ਮੂਸੇਵਾਲਾ ਦਾ ਪਰਿਵਾਰ ਮੰਨ ਗਿਆ ਅਤੇ ਸੋਮਵਾਰ ਦੇਰ ਸ਼ਾਮ ਪੰਜ ਡਾਕਟਰਾਂ ਦੇ ਪੈਨਲ ਨੇ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ। ਡਾਕਟਰਾਂ ਮੁਤਾਬਕ ਮੂਸੇਵਾਲਾ ਦੇ ਖੱਬੇ ਫੇਫੜੇ ਅਤੇ ਲੀਵਰ ਵਿੱਚ ਗੋਲੀ ਲੱਗੀ ਹੋਈ ਸੀ। ਇਸ ਕਾਰਨ ਮੌਕੇ ‘ਤੇ ਹੀ ਮੌਤ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ । ਇਸ ਦੇ ਨਾਲ ਹੀ ਜ਼ਿਆਦਾ ਖੂਨ ਵਹਿਣਾ ਵੀ ਮੂਸੇਵਾਲਾ ਦੀ ਮੌਤ ਦਾ ਕਾਰਨ ਬਣਿਆ ।
ਵੀਡੀਓ ਲਈ ਕਲਿੱਕ ਕਰੋ -: