ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕਈ ਮਹੀਨਿਆਂ ਬਾਅਦ ਵੀ ਉਨ੍ਹਾਂ ਦੇ ਪਿਤਾ ਨੇ ਆਪਣੇ ਪੁੱਤਰ ਲਈ ਇਨਸਾਫ਼ ਦੀ ਜੰਗ ਜਾਰੀ ਰੱਖੀ ਹੋਈ ਹੈ। ਉੱਥੇ ਹੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਵੀਰਵਾਰ ਰਾਤ ਨੂੰ ਸਿਹਤ ਵਿਗੜਨ ਕਾਰਨ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾ ਗਿਆ ਹੈ। ਹਸਪਤਾਲ ਵਿੱਚ ਦਾਖਲ ਹੋਣ ਮਗਰੋਂ ਉਨ੍ਹਾਂ ਦੀ ਪਹਿਲਾਂ ਸਾਹਮਣੇ ਆਈ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ।
ਦੱਸ ਦੇਈਏ ਕਿ ਸੂਤਰਾਂ ਮੁਤਾਬਿਕ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਕਾਫ਼ੀ ਦਿਨਾਂ ਤੋਂ ਤਕਲੀਫ਼ ਸੀ ਅਤੇ ਉਨ੍ਹਾਂ ਦੇ ਸਟੰਟ ਪੈਣ ਵਾਲਾ ਸੀ। ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । ਦਿਲ ਸਥਿਰ ਹੋਣ ਮਗਰੋਂ ਹੀ ਉਨ੍ਹਾਂ ਦਾ ਇਲਾਜ ਆਰੰਭਿਆ ਜਾਵੇਗਾ।
ਗੌਰਤਲਬ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਬਲਕੌਰ ਸਿੰਘ ਦੀ ਸਿਹਤ ਵਿਗੜਨ ਲੱਗ ਗਈ ਹੈ। ਕਿਤੇ ਨਾ ਕਿਤੇ ਉਨ੍ਹਾਂ ਨੂੰ ਸਿੱਧੂ ਦੀ ਯਾਦ ਨੇ ਅੰਦਰੋਂ ਤੋੜ ਕੇ ਰੱਖ ਦਿੱਤਾ ਹੈ। ਆਪਣੇ ਪੁੱਟ ਦੇ ਕਾਤਲਾਂ ਨੂੰ ਫੜ੍ਹਨ ਲਈ ਬਲਕੌਰ ਸਿੰਘ ਸਰਕਾਰ ਤੋਂ ਵੀ ਗੁਹਾਰ ਲਗਾ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: