ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਸ਼ਗਨਪ੍ਰੀਤ ਨੇ ਹਾਈਕੋਰਟ ਤੋਂ ਮਿੱਡੂਖੇੜਾ ਕਤਲ ਕੇਸ ਵਿੱਚ ਅਗਾਊਂ ਜ਼ਮਾਨਤ ਮੰਗੀ ਸੀ। ਸ਼ਗਨਪ੍ਰੀਤ ਦੇ ਵਕੀਲ ਨੇ ਕਿਹਾ ਕਿ ਸ਼ੁਰੂਆਤ ਵਿੱਚ ਇਸ ਕੇਸ ਵਿੱਚ ਉਸਦਾ ਨਾਮ ਨਹੀਂ ਸੀ। ਪੁਲਿਸ ਨੇ ਬਾਅਦ ਵਿੱਚ ਸ਼ਾਮਿਲ ਕੀਤਾ ਹੈ। ਹਾਲਾਂਕਿ ਹਾਈਕੋਰਟ ਨੇ ਕਿਹਾ ਕਿ ਇਹ ਵਿਵਾਦਗ੍ਰਸਤ ਮਾਮਲਾ ਹੈ। ਇਸ ਮਾਮਲੇ ਵਿੱਚ ਮਿੱਡੂਖੇੜਾ ਕਤਲਕਾਂਡ ਦੀ ਸਟੇਟਸ ਰਿਪੋਰਟ ਮੰਗੀ ਹੈ। ਹਾਈਕੋਰਟ ਵੱਲੋਂ ਇਸ ਮਾਮਲੇ ਦੀ ਸੁਣਵਾਈ 4 ਜੁਲਾਈ ਤੱਕ ਟਾਲ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗੁਨਪ੍ਰੀਤ ਨੇ ਆਪਣੀ ਚੁੱਪੀ ਤੋੜਦੇ ਹੋਏ ਜਾਂਚ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ ਸੀ, ਬਸ਼ਰਤੇ ਪੰਜਾਬ ਪੁਲਿਸ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਏ। ਸ਼ਗਨਪ੍ਰੀਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਬੈਠੇ ਗੋਲਡੀ ਬਰਾੜ ਤੋਂ ਆਪਣੀ ਜਾਨ ਨੂੰ ਖਤਰਾ ਦੱਸਿਆ ਸੀ। ਇਸ ਸਬੰਧੀ ਸ਼ਗਨਪ੍ਰੀਤ ਨੇ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਸੁਰੱਖਿਆ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ: ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਅੱਜ ਤੋਂ ਇੱਕ ਹਫਤੇ ਤੱਕ ਪਏਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ
ਦੱਸ ਦੇਈਏ ਕਿ ਆਸਟ੍ਰੇਲੀਆ ਵਿੱਚ ਬੈਠੇ ਸ਼ਗਨਪ੍ਰੀਤ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਜਦੋਂ ਉਹ ਭਾਰਤ ਆਵੇ ਤਾਂ ਮੋਹਾਲੀ ਪਹੁੰਚਣ ‘ਤੇ ਉਸ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਮੋਹਾਲੀ ਪੁਲਿਸ ਜਾਂਚ ਵਿੱਚ ਸ਼ਾਮਲ ਹੋਣ ਲਈ ਜਿੱਥੇ ਵੀ ਬੁਲਾਵੇਗੀ, ਉਹ ਉੱਥੇ ਪਹੁੰਚਣਗੇ।
ਵੀਡੀਓ ਲਈ ਕਲਿੱਕ ਕਰੋ -: