ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਨੂੰ ਪੁਲਿਸ ਪੰਜਾਬ ਲੈ ਕੇ ਆਵੇਗੀ। ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਪੰਜਾਬ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਵਾਲਗੀ ਲਈ ਪੰਜਾਬ ਭਵਨ ਦਿੱਲੀ ਵਿੱਚ ਪੁੱਜ ਚੁੱਕੀ ਹੈ। ਪੰਜਾਬ ਪੁਲਿਸ ਦੀ ਟੀਮ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ਉਤੇ ਲਿਆਉਣ ਲਈ ਦਿੱਲੀ ਅਦਾਲਤ ਵਿੱਚ ਅਪੀਲ ਕਰੇਗੀ। ਲਾਰੇਂਸ ਗੈਂਗ ਨੇ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ ਹਾਲੇ ਤੱਕ ਆਰਮਜ਼ ਐਕਟ ਵਿੱਚ ਦਿੱਲੀ ਪੁਲਿਸ ਦੇ ਰਿਮਾਂਡ ‘ਤੇ ਹੈ। ਉਸਨੂੰ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਲਾਰੈਂਸ ਤੋਂ ਮੂਸੇਵਾਲਾ ਕਤਲ ਮਾਮਲੇ ਵਿੱਚ ਰਚੀ ਸਾਜ਼ਿਸ਼ ਦੇ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੈਨੇਡਾ ਬੈਠੇ ਗੁਰਗੇ ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਪੰਜਾਬ ਨਹੀਂ ਆਉਣਾ ਚਾਹੁੰਦਾ। ਉਸਨੇ ਦਲੀਲ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਉਸਦਾ ਐਨਕਾਊਂਟਰ ਕਰ ਸਕਦੀ ਹੈ। ਉਸਨੇ ਇਸ ਮਾਮਲੇ ਵਿੱਚ NIA ਕੋਰਟ ਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ ਉਸਨੂੰ ਕੋਈ ਰਾਹਤ ਨਹੀਂ ਮਿਲੀ।
ਗੌਰਤਲਬ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਮਾਨਸਾ ਪੁਲਿਸ ਨੇ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਦੇ ਬਿਆਨ ਦਰਜ ਕੀਤੇ ਸਨ। ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਮੂਸੇਵਾਲਾ ਨੂੰ ਲਾਰੈਂਸ ਗੈਂਗ ਵੱਲੋਂ ਧਮਕੀ ਦਿੱਤੀ ਜਾ ਰਹੀ ਸੀ। ਪੁਲਿਸ ਨੇ ਸਿੱਧੇ ਲਾਰੈਂਸ ‘ਤੇ ਕੇਸ ਦਰਜ ਨਹੀਂ ਕੀਤਾ, ਪਰ ਬਿਆਨ ਵਿੱਚ ਉਸਦਾ ਨਾਮ ਦਰਜ ਹੈ। ਇਸੇ ਆਧਾਰ ‘ਤੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਪ੍ਰੋਡਕਸ਼ਨ ਵਾਰੰਟ ਮੰਗਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: