ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪੰਜਾਬੀ ਇੰਡਸਟਰੀ ਦੇ ਕਲਾਕਾਰ ਇਕੱਠੇ ਹੋਏ ਹਨ। ਪੰਜਾਬ ਫਿਲਮ ਐਂਡ ਟੈਲੀਵਿਜ਼ਨ ਐਕਟਰ ਐਸੋਸੀਏਸ਼ਨ ਵੱਲੋਂ ਇਸ ਸਬੰਧੀ CM ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਗਿਆ ਹੈ। ਇਸ ਸਬੰਧੀ ਪੰਜਾਬੀ ਕਲਾਕਾਰ ਜਲਦ ਹੀ CM ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ । ਦੱਸ ਦੇਈਏ ਕਿ ਮੂਸੇਵਾਲਾ ਦੀ ਮੌਤ ਤੋਂ ਡੇਢ ਮਹੀਨੇ ਬਾਅਦ ਵੀ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਸਕਿਆ ਹੈ । ਜਿਸ ਤੋਂ ਬਾਅਦ ਪੰਜਾਬੀ ਇੰਡਟਸਰੀ ਦੇ ਕਲਾਕਾਰਾਂ ਵੱਲੋਂ ਸਿੱਧੂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ CM ਮਾਨ ਨੂੰ ਮਿਲਣ ਦਾ ਫ਼ੈਸਲਾ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ CM ਮਾਨ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਮੂਸੇਵਾਲਾ ਦੀ ਮੌਤ ਦਾ ਡੂੰਘਾ ਦੁੱਖ ਹੈ। ਜਿਸ ਕਾਰਨ ਉਹ ਹਰ ਹਾਲ ਵਿੱਚ ਕਾਤਲਾਂ ਨੂੰ ਸਜ਼ਾ ਦਿਵਾ ਕੇ ਰਹਿਣਗੇ ਤੇ ਸਿੱਧੂ ਦੇ ਪਰਿਵਾਰ ਨੂੰ ਪੂਰਾ ਇਨਸਾਫ਼ ਮਿਲੇਗਾ।
ਇਹ ਵੀ ਪੜ੍ਹੋ: SC ਸਕਾਲਰਸ਼ਿਪ ਘਪਲਾ, ਵੱਡੇ ਐਕਸ਼ਨ ਦੀ ਤਿਆਰੀ ‘ਚ ਮਾਨ ਸਰਕਾਰ, ਧਰਮਸੋਤ ‘ਤੇ ਕਸੇਗਾ ਸ਼ਿਕੰਜਾ
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਦਿਨ-ਦਿਹਾੜੇ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਸੀ । ਮੂਸੇਵਾਲਾ ਦੀ ਮੌਤ ਦਾ ਪੰਜਾਬੀ ਇੰਡਸਟਰੀ ਨੂੰ ਡੂੰਘਾ ਸਦਮਾ ਲੱਗਿਆ ਸੀ । ਸਿਰਫ਼ ਪੰਜਾਬੀ ਇੰਡਟਸਰੀ ਹੀ ਨਹੀਂ, ਸਗੋਂ ਪੂਰੀ ਦੁਨੀਆ ਵਿੱਚ ਕਲਾਕਾਰਾਂ ਨੇ ਉਨ੍ਹਾਂ ਦੀ ਮੌਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਸੀ ।
ਵੀਡੀਓ ਲਈ ਕਲਿੱਕ ਕਰੋ -: