ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਪੰਜਾਬ ਅਤੇ ਦਿੱਲੀ ਪੁਲਿਸ ਨੇ ਸ਼ਾਰਪ ਸ਼ੂਟਰ ਦੀਪਕ ਮੁੰਡੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ । ਦਿੱਲੀ ਪੁਲਿਸ ਵੱਲੋਂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਿਲ 3 ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਉਰਫ਼ ਕੁਲਦੀਪ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ । ਸ਼ਾਰਪਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਕੁੱਸਾ ਦਾ ਬੀਤੇ ਦਿਨ ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ ਸੀ। ਹੁਣ ਇਸ ਮਾਮਲੇ ਵਿੱਚ ਸਿਰਫ਼ ਛੇਵਾਂ ਸ਼ਾਰਪ ਸ਼ੂਟਰ ਦੀਪਕ ਮੁੰਡੀ ਬਚਿਆ ਹੈ।
ਮੂਸੇਵਾਲਾ ਦੇ ਕਤਲ ਵਿੱਚ ਬੋਲੈਰੋ ਅਤੇ ਕੋਰੋਲਾ ਮਾਡਿਊਲ ਦੀ ਵਰਤੋਂ ਕੀਤੀ ਗਈ ਸੀ । ਦੀਪਕ ਮੁੰਡੀ ਬੋਲੇਰੋ ਮੋਡੀਊਲ ਦਾ ਹਿੱਸਾ ਸੀ। ਜਿਸ ਨੂੰ ਹਰਿਆਣਾ ਦਾ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ ਲੀਡ ਕਰ ਰਿਹਾ ਸੀ । ਅੰਕਿਤ ਸੇਰਸਾ ਅਤੇ ਕਸ਼ਿਸ਼ ਵੀ ਉਨ੍ਹਾਂ ਦੇ ਨਾਲ ਸਨ। ਮੂਸੇਵਾਲਾ ਦੇ ਕਤਲ ਤੋਂ ਬਾਅਦ ਇਹ ਚਾਰੋਂ ਭੱਜ ਕੇ ਗੁਜਰਾਤ ਗਏ ਸਨ । ਜਿਸ ਤੋਂ ਬਾਅਦ ਸੇਰਸਾ ਨੂੰ ਦਿੱਲੀ ਦੇ ਕਸ਼ਮੀਰੀ ਗੇਟ ਤੋਂ ਗ੍ਰਿਫਤਾਰ ਕੀਤਾ ਗਿਆ । ਹਾਲਾਂਕਿ ਉਦੋਂ ਤੱਕ ਮੁੰਡੀ ਉਸ ਨੂੰ ਵੀ ਛੱਡ ਕੇ ਜਾ ਚੁੱਕਿਆ ਸੀ।
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੇ ਘਰ ਦੀ ਬੈਕਸਾਈਡ ਮੀਂਹ ਕਾਰਨ ਧੱਸਿਆ ਪੁਲ, ਖੱਡੇ ‘ਚ ਡਿੱਗੀ ਗੱਡੀ
ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਬੀਤੇ ਦਿਨ ਰੂਪਾ ਅਤੇ ਮਨੂੰ ਦਾ ਐਨਕਾਊਂਟਰ ਕੀਤਾ ਸੀ। ਪੁਲਿਸ ਨੂੰ ਉਮੀਦ ਸੀ ਕਿ ਦੀਪਕ ਮੁੰਡੀ ਵੀ ਉਨ੍ਹਾਂ ਦੇ ਨਾਲ ਹੋਵੇਗਾ। ਹਾਲਾਂਕਿ ਮੁਕਾਬਲੇ ਤੋਂ ਬਾਅਦ ਮਨੂੰ ਅਤੇ ਰੂਪਾ ਹੀ ਅੰਦਰ ਮ੍ਰਿਤਕ ਪਾਏ ਗਏ । ਮੁੰਡੀ ਅਜੇ ਵੀ ਫਰਾਰ ਹੈ। ਪੁਲਿਸ ਹੁਣ ਮੁੰਡੀ ਦੀ ਭਾਲ ਕਰ ਰਹੀ ਹੈ ਤਾਂ ਜੋ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ ਸਾਰੇ 6 ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: